ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅਹਿਮ ਮੀਟਿੰਗ

ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅਹਿਮ ਮੀਟਿੰਗ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੰਜਾਬ ਸਰਕਾਰ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਦੀ ਪੂਰੀ ਜ਼ਿੰਮੇਵਾਰੀ ਲੈਣ ਬਾਵਜੂਦ ਵੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਕੇਂਦਰ ਸਰਕਾਰ ਵੱਲੋਂ ਨਹੀਂ ਤੱਕ ਦਿੱਤੀ ਜਾ ਰਹੀ ਪੈਰੋਲ ਅਤੇ ਰਿਹਾਈ ਵਗੈਰਾ : ਭਗਵੰਤ ਮਾਨ ਮੁੱਖ ਮੰਤਰੀ ਪੰਜਾਬ

ਚੰਡੀਗੜ੍ਹ 12 ਅਕਤੂਬਰ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਦਿੱਤੀ ਜਾਂਦੀ ਹੈ ਤਾਂ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਬਰਕਰਾਰ ਰੱਖੀ ਜਾਵੇਗੀ। ਪਰ ਕੇਂਦਰ ਨੇ ਅਜੇ ਤੱਕ ਇਸ ਨੂੰ ਮਨਜ਼ੂਰੀ ਨਹੀਂ ਦਿੱਤੀ। ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਕਾਨੂੰਨੀ ਅਤੇ ਸੰਵਿਧਾਨਕ ਰਾਹ ਅਪਣਾਇਆ ਜਾਵੇਗਾ ਕਿਉਂਕਿ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਇਸ ਮਾਮਲੇ ਨੂੰ ਅਣਮਿੱਥੇ ਸਮੇਂ ਲਈ ਅਣ-ਸੁਲਝਿਆ ਨਹੀਂ ਰਹਿਣ ਦਿੱਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਕੇਂਦਰ ਅਤੇ ਰਾਜਪਾਲ ਨੂੰ ਭਰੋਸਾ ਦਿਵਾਇਆ ਸੀ ਕਿ ਜੇਕਰ ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਉਹ ਪਰਮਜੀਤ ਸਿੰਘ ਭਿਓਰਾ ਅਤੇ ਜਗਤਾਰ ਸਿੰਘ ਤਾਰਾ ਦੀ ਪੈਰੋਲ ਦੇ ਮੁੱਦੇ ਨੂੰ ਪੰਜਾਬ ਦੇ ਰਾਜਪਾਲ ਜੋ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ, ਕੋਲ ਉਠਾਉਣਗੇ। ਉਨ੍ਹਾਂ ਨੇ ਸਿੱਖ ਜਥੇਬੰਦੀਆਂ ਨੂੰ ਆਪਣਾ ਸੰਘਰਸ਼ ਸ਼ਾਂਤਮਈ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਜਾਰੀ ਰੱਖਣ ਦੀ ਅਪੀਲ ਵੀ ਕੀਤੀ। ਆਪਣੇ 'ਐਕਸ' ਅਕਾਊਂਟ 'ਤੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅੱਜ ਕੌਮੀ ਇਨਸਾਫ਼ ਮੋਰਚੇ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਅਸੀਂ ਉਨ੍ਹਾਂ ਦੀਆਂ ਮੰਗਾਂ 'ਤੇ ਵਿਆਪਕ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸਾਡੀ ਸਰਕਾਰ ਬੰਦੀ ਸਿੰਘਾਂ ਦੀ ਜਲਦ ਰਿਹਾਈ ਲਈ ਲਗਾਤਾਰ ਅਤੇ ਸੁਹਿਰਦ ਯਤਨ ਕਰ ਰਹੀ ਹੈ। ਅਸੀਂ ਇਸ ਮਸਲੇ ਦੇ ਅਰਥਪੂਰਨ ਹੱਲ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੇ ਹਾਂ ਅਤੇ ਸਾਨੂੰ ਉਮੀਦ ਹੈ ਕਿ ਜਲਦ ਹੀ ਸਕਾਰਾਤਮਕ ਨਤੀਜੇ ਸਾਹਮਣੇ ਆਉਣਗੇ।" ਸਿੱਖ ਜਥੇਬੰਦੀਆਂ, ਕਿਸਾਨ ਯੂਨੀਅਨਾਂ ਅਤੇ ਹੋਰ ਸਮੂਹਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਰਕਾਰ ਕਾਨੂੰਨ ਦੇ ਦਾਇਰੇ ਵਿੱਚ ਰਹਿੰਦਿਆਂ ਇਸ ਮਾਮਲੇ ਵਿੱਚ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਬੰਦੀ ਸਿੰਘਾਂ ਨਾਲ ਜੁੜੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲੇ ਨੂੰ ਅਣਮਿੱਥੇ ਸਮੇਂ ਲਈ ਅਣ-ਸੁਲਝਿਆ ਨਹੀਂ ਰਹਿਣ ਦਿੱਤਾ ਜਾ ਸਕਦਾ। 'ਆਪ' ਸਰਕਾਰ ਦੇ ਇਰਾਦੇ ਅਤੇ ਵਚਨਬੱਧਤਾ ਬਿਲਕੁਲ ਸਪੱਸ਼ਟ ਹਨ ਅਤੇ ਅਸੀਂ ਇਨਸਾਫ਼ ਦੇ ਹੱਕ ਵਿੱਚ ਮਜ਼ਬੂਤੀ ਨਾਲ ਖੜ੍ਹੇ ਹਾਂ।" ਮੁੱਖ ਮੰਤਰੀ ਨੇ ਅੱਗੇ ਕਿਹਾ, "ਮੈਂ ਆਪਣੇ ਅਧਿਕਾਰਾਂ ਦੇ ਦਾਇਰੇ ਵਿੱਚ ਰਹਿ ਕੇ ਹਰ ਸੰਭਵ ਮਦਦ ਕਰਨ ਲਈ ਤਿਆਰ ਹਾਂ ਅਤੇ ਸੂਬਾ ਸਰਕਾਰ ਇਸ ਮਾਮਲੇ ਵਿੱਚ ਕਦੇ ਵੀ ਰੁਕਾਵਟ ਨਹੀਂ ਬਣੇਗੀ।" ਉਨ੍ਹਾਂ ਨੇ ਰਾਮਪੁਰ ਖੇੜਾ ਤੋਂ ਸੰਤ ਸੇਵਾ ਸਿੰਘ, ਬਠਿੰਡਾ ਤੋਂ ਗੁਰਦੀਪ ਸਿੰਘ, ਭਾਈ ਮੋਹਕਮ ਸਿੰਘ, ਗੁਰਸੇਵਕ ਸਿੰਘ ਕਹਾਨੇਕੇ, ਬਾਬਾ ਭੁਪਿੰਦਰ ਸਿੰਘ ਅਤੇ ਕਿਸਾਨ ਆਗੂ ਬੂਟਾ ਸਿੰਘ ਬੁਰਜਗਿੱਲ ਸਮੇਤ ਹੋਰਨਾਂ ਦੀ ਅਗਵਾਈ ਵਾਲੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।" ਇਸ ਮੁੱਦੇ 'ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਰਕਾਰ ਪਹਿਲਾਂ ਹੀ ਕੇਂਦਰ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਨੂੰ ਭਰੋਸਾ ਦੇ ਚੁੱਕੀ ਹੈ ਕਿ ਜੇਕਰ ਹਵਾਰਾ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਦਿੱਤੀ ਜਾਂਦੀ ਹੈ ਤਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖੀ ਜਾਵੇਗੀ।" ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਭਰੋਸੇ ਦੇ ਬਾਵਜੂਦ ਪੈਰੋਲ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ, "ਇਹ ਮਾਮਲਾ ਹੁਣ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਹੈ। ਪੰਜਾਬ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਦੀ ਪੂਰੀ ਜ਼ਿੰਮੇਵਾਰੀ ਲਵੇਗੀ। ਅਸੀਂ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਭਰੋਸਾ ਦਿੱਤਾ ਹੈ ਪਰ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਪੈਰੋਲ ਨਹੀਂ ਦਿੱਤੀ ਗਈ।" ਸਿੱਖ ਜਥੇਬੰਦੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, "ਜੇਕਰ ਜਗਤਾਰ ਸਿੰਘ ਹਵਾਰਾ ਨੂੰ ਕੁਝ ਦਿਨਾਂ ਲਈ ਵੀ ਪੈਰੋਲ ਦਿੱਤੀ ਜਾਂਦੀ ਹੈ ਤਾਂ ਇਹ ਇਸ ਗੱਲ ਦੀ ਮਿਸਾਲ ਬਣਨੀ ਚਾਹੀਦੀ ਹੈ ਕਿ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਿਵੇਂ ਕਾਇਮ ਰੱਖੀ ਜਾ ਸਕਦੀ ਹੈ।"

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.