ਅਕਾਲੀ ਦਲ-ਭਾਜਪਾ ਗੱਠਜੋੜ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਹਿਮ ਕਦਮ: ਰਮਨਦੀਪ ਕੌਰ ਸ਼ੇਰੋਂ, ਬਿੱਲਾ ਸ਼ੇਰੋਂ

ਅਕਾਲੀ ਦਲ-ਭਾਜਪਾ ਗੱਠਜੋੜ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਹਿਮ ਕਦਮ: ਰਮਨਦੀਪ ਕੌਰ ਸ਼ੇਰੋਂ, ਬਿੱਲਾ ਸ਼ੇਰੋਂ

ਪੰਜਾਬ ਦੇ ਹਿੱਤਾਂ ਦੀ ਰਾਖੀ ਅਤੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਵਿੱਚ ਸਿਆਸੀ ਸਾਂਝ ਨਿਭਾਏਗੀ ਅਹਿਮ ਭੂਮਿਕਾ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,24 ਨਵੰਬਰ

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਮਜ਼ਬੂਤ ਸਿਆਸੀ ਸਾਂਝ ਵੱਲ ਇੱਕ ਅਹਿਮ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ, ਵਿਕਾਸ ਅਤੇ ਲੋਕਾਂ ਦੀਆਂ ਲੋੜਾਂ ਨੂੰ ਤਰਜੀਹ ਦੇ ਕੇ ਬਣਾਈਆਂ ਜਾਣ ਵਾਲੀਆਂ ਸਿਆਸੀ ਸਾਂਝਾਂ ਸੂਬੇ ਦੇ ਭਵਿੱਖ ਲਈ ਲਾਹੇਵੰਦ ਸਾਬਤ ਹੋ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪਹਿਲਾਂ ਵੀ ਪੰਜਾਬ ਵਿੱਚ ਵਿਕਾਸ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਲੋਕ ਭਲਾਈ ਨਾਲ ਜੁੜੇ ਕਈ ਕੰਮਾਂ ਲਈ ਜਾਣਿਆ ਜਾਂਦਾ ਰਿਹਾ ਹੈ। ਦੋਵਾਂ ਪਾਰਟੀਆਂ ਦੀ ਸਾਂਝ ਨੇ ਸੂਬੇ ਦੇ ਵਿਕਾਸ ਨੂੰ ਗਤੀ ਦੇਣ ਦੇ ਨਾਲ-ਨਾਲ ਪੰਜਾਬ ਅਤੇ ਕੇਂਦਰ ਸਰਕਾਰ ਵਿਚਾਲੇ ਬਿਹਤਰ ਤਾਲਮੇਲ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ।

ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਨੂੰ ਅਜਿਹੀ ਸਿਆਸੀ ਦਿਸ਼ਾ ਅਤੇ ਮਜ਼ਬੂਤ ਤਾਲਮੇਲ ਦੀ ਲੋੜ ਹੈ, ਜਿਸ ਰਾਹੀਂ ਸੂਬੇ ਦੀਆਂ ਸਮੱਸਿਆਵਾਂ, ਕਿਸਾਨਾਂ, ਵਪਾਰੀਆਂ, ਨੌਜਵਾਨਾਂ ਅਤੇ ਆਮ ਲੋਕਾਂ ਨਾਲ ਸਬੰਧਤ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੇਂਦਰ ਸਰਕਾਰ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਭਾਜਪਾ ਨਾਲ ਸਿਆਸੀ ਸਾਂਝ ਪੰਜਾਬ ਦੀ ਕੇਂਦਰ ਤੱਕ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੋ ਸਕਦੀ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਸੂਬੇ ਨੂੰ ਨਵੇਂ ਵਿਕਾਸ ਪ੍ਰੋਜੈਕਟਾਂ, ਬੁਨਿਆਦੀ ਸਹੂਲਤਾਂ ਅਤੇ ਲੋਕ ਹਿੱਤਾਂ ਨਾਲ ਜੁੜੇ ਮਾਮਲਿਆਂ ਵਿੱਚ ਲਾਭ ਮਿਲਣ ਦੀ ਉਮੀਦ ਹੈ।

ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਬਿੱਲਾ ਸ਼ੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਗੱਠਜੋੜ ਸੂਬੇ ਦੀ ਤਰੱਕੀ, ਆਪਸੀ ਸਿਆਸੀ ਸਹਿਯੋਗ ਅਤੇ ਲੋਕਾਂ ਦੀ ਬਿਹਤਰੀ ਲਈ ਨਵੇਂ ਰਾਹ ਖੋਲ੍ਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਦੋਵੇਂ ਪਾਰਟੀਆਂ ਮਿਲ ਕੇ ਉਸਾਰੂ ਭੂਮਿਕਾ ਨਿਭਾਉਣਗੇ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.