ਆਪ ਸਰਕਾਰ ਨਸ਼ਾ ਤਸਕਰਾਂ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ-ਚੇਤਨ ਸੂਰੀ

ਆਪ ਸਰਕਾਰ ਨਸ਼ਾ ਤਸਕਰਾਂ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ-ਚੇਤਨ ਸੂਰੀ

ਭਾਜਪਾ ਆਗੂਆਂ ਨੇ ਨਸ਼ਾ ਮੁਕਤੀ ਰੱਥ ਯਾਤਰਾ ਦੇ ਸਵਾਗਤ ਸਬੰਧੀ ਕੀਤੀ ਚਰਚਾ

ਕਪੂਰਥਲਾ 26 ਸਿਤੰਬਰ ਗੌਰਵ ਮੜੀਆ 

ਭਾਜਪਾ ਦਾ ਨਾਰਾ ਨਸ਼ਾ ਮੁਕਾਉਣਾ ਸਾਰਾ ਮੁਹਿੰਮ ਦੇ ਚਲਦਿਆਂ ਕਪੂਰਥਲਾ ਵਿਖੇ 28 ਸਤੰਬਰ ਸੋਮਵਾਰ ਨੂੰ ਪਹੁੰਚ ਰਹੀ ਵਿਸ਼ਾਲ ਨਸ਼ਾ ਮੁਕਤੀ ਯਾਤਰਾ ਤਿਆਰੀਆਂ ਸਬੰਧੀ ਭਾਜਪਾ ਆਗੂਆਂ ਦੇ ਵਲੋਂ ਇੱਕ ਵਿਸ਼ੇਸ਼ ਮੀਟਿੰਗ ਵਾਰਡ ਨੰ. 33 ਸ਼ੇਖੂਪੁਰ ਵਿਖੇ ਰੱਖੀ ਗਈ।ਇਸ ਮੀਟਿੰਗ ਵਿਚ ਭਾਜਪਾ ਦੀ ਟਿਕਟ ਤੇ ਨਗਰ ਨਿਗਮ ਚੋਣਾਂ ਲੜ ਚੁੱਕੇ ਲਗਭਗ ਸਾਰੇ ਕੌਂਸ਼ਲਰਾਂ ਨੇ ਭਾਗ ਲਿਆ ਤੇ ਉਹਨਾਂ ਦੇ ਵਾਰਡ ਦੇ ਸਾਥੀਆਂ ਨਾਲ ਯਾਤਰਾ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਲੋੜ ਹੈ।ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ।ਉਨ੍ਹਾਂ ਭਾਜਪਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵਾਰਡ-ਵਾਰਡ ਤੋਂ ਲੋਕਾਂ ਨੂੰ ਨਾਲ ਲੈ ਕੇ 28 ਸਤੰਬਰ ਨੂੰ ਕਪੂਰਥਲਾ ਪਹੁੰਚਣ ਅਤੇ ਨਸ਼ਾ ਮੁਕਤੀ ਰਥ ਯਾਤਰਾ ਦਾ ਸਵਾਗਤ ਕਰਨ।ਚੇਤਨ ਸੂਰੀ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਸੰਦੇਸ਼ ਲੈ ਕੇ ਕੱਢੀ ਜਾ ਰਹੀ ਇਹ ਰੱਥ ਯਾਤਰਾ ਸੋਮਵਾਰ 28 ਸਤੰਬਰ ਨੂੰ ਕਪੂਰਥਲਾ ਪਹੁੰਚੇਗੀ।ਚੇਤਨ ਸੂਰੀ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਸ਼ਕਤੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੈ।

ਜੇਕਰ ਨੌਜਵਾਨਾਂ ਨੂੰ ਸਿੱਖਿਆ, ਖੇਡਾਂ, ਰੁਜ਼ਗਾਰ ਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਿਆ ਜਾਵੇ ਤਾਂ ਉਹ ਸੂਬੇ ਦੇ ਵਿਕਾਸ ਚ ਅਹਿਮ ਭੂਮਿਕਾ ਨਿਭਾ ਸਕਦੇ ਹਨ।ਉਨ੍ਹਾਂ ਕਿਹਾ ਕਿ ਨਸ਼ਾ ਨਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ, ਸਗੋਂ ਪਰਿਵਾਰਾਂ ਨੂੰ ਤੋੜਨ ਤੇ ਸਮਾਜ ਦੀ ਆਰਥਿਕ ਤੇ ਸਮਾਜਿਕ ਵਿਵਸਥਾ ਨੂੰ ਕਮਜ਼ੋਰ ਕਰਨ ਦਾ ਕਾਰਨ ਵੀ ਬਣਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਭਾਜਪਾ ਦੀ ਪ੍ਰਾਥਮਿਕਤਾ ਹੈ।ਮੀਟਿੰਗ ਚ ਭਾਜਪਾ ਆਗੂਆਂ ਨੇ ਕਿਹਾ ਕਿ 28 ਸਤੰਬਰ ਨੂੰ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਪੰਜਾਬ ਨੂੰ ਨਸ਼ਿਆਂ ਖ਼ਿਲਾਫ਼ ਏਕਤਾ ਦਾ ਸੰਦੇਸ਼ ਦੇਵੇਗੀ।ਚੇਤਨ ਸੂਰੀ ਨੇ ਕਿਹਾ ਕਿ ਯਾਤਰਾ ਦੇ ਸਵਾਗਤ ਨੂੰ ਲੈ ਕੇ ਵਰਕਰਾਂ ਵਿੱਚ ਉਤਸ਼ਾਹ ਹੈ ਅਤੇ ਵੱਡੀ ਗਿਣਤੀ ਵਿੱਚ ਭਾਜਪਾ ਵਰਕਰਾਂ ਸਮੇਤ ਸਥਾਨਕ ਲੋਕ ਵੀ ਇਸ ਵਿੱਚ ਹੋਣਗੇ।ਚੇਤਨ ਸੂਰੀ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਨਸ਼ਿਆਂ ਨੂੰ ਖਤਮ ਕਰਨ ਦੇ ਵੱਡੇ-ਵੱਡੇ ਵਾਅਦੇ ਕਰ ਕੇ ਸੱਤਾ ਵਿੱਚ ਆਈ ਸੀ ਪਰ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ੇ ਦੀ ਵਰਤੋ ਘਟਣ ਦੀ ਬਜਾਏ ਤੇਜ਼ੀ ਨਾਲ ਵਧੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਤਸਕਰਾਂ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ।ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਆਵਾਜ਼ ਚੁੱਕਣ ਵਾਲੇ ਆਮ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਉਨ੍ਹਾਂ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਸੱਤਾ ਵਿੱਚ ਆਉਣ ਤੋਂ ਇੰਨੇ ਸਮੇਂ ਬਾਅਦ ਵੀ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਿਉਂ ਨਹੀਂ ਕੀਤੀ ਗਈ।ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਅਤੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣਾ ਹੈ। ਇਸ ਮੌਕੇ ਸਾਰਿਆਂ ਨੇ ਰਥ ਯਾਤਰਾ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਇਸ ਦੇ ਸਵਾਗਤ ਨੂੰ ਸਫਲ ਬਣਾਉਣ ਦਾ ਭਰੋਸਾ ਦਿੱਤਾ।ਇਸ ਮੌਕੇ ਤੇ ਮੰਨੂ ਧੀਰ,ਕੌਂਸਲਰ ਰਜੇਸ਼ ਸ਼ਰਮਾ, ਸਾਬਕਾ ਕੌਂਸਲਰ ਗਗਨ ਪਾਸੀ,ਪੁਸ਼ਪ,ਪਾਸੀ, ਪ੍ਰਦੀਪ ਠਾਕੁਰ,ਬਾਓ ਰਾਮ,ਨਿਰਮਲ ਸਿੰਘ ਨਾਹਰ, ਸਰਦਾਰ ਕਰਨੈਲ ਸਿੰਘ,ਸਲਿਲ ਪਾਸੀ,ਵਿੱਕੀ,ਸੰਦੀਪ ਕੁਮਾਰ ਕਾਂਤ, ਚੇਤਨ ਮਲਣ,ਵਿਸ਼ਾਲ ਸੋਂਧੀ ਸਮੇਤ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮੌਜੂਦ ਸਨ।

Gaurav Maria
Gaurav Maria
+91 98885 43457
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.