ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਦੇ 480 ਸਿਖਿਆਰਥੀਆਂ ਨੇ ਅਗਨੀਵੀਰ ਭਰਤੀ ਪ੍ਰੀਖਿਆ ਕੀਤੀ ਪਾਸ
- ਸਿੱਖਿਆ/ਵਿਗਿਆਨ
- (Asia/Kolkata)
ਅਗਲੀ ਭਰਤੀ ਲਈ ਸਾਈਟ 25 ਅਪ੍ਰੈਲ ਤੱਕ ਖੁੱਲ੍ਹੀ, ਪ੍ਰੀਖਿਆ ਦੀ ਮੁਫ਼ਤ ਤਿਆਰੀ ਲਈ ਕੈਂਪ ਵਿੱਚ ਮੁਫ਼ਤ ਟ੍ਰੇਨਿੰਗ ਸ਼ੁਰੂ
ਵੱਧ ਤੋਂ ਵੱਧ ਨੌਜਵਾਨ ਲੈਣ ਮੌਕੇ ਦਾ ਲਾਹਾ- ਜ਼ਿਲ੍ਹਾ ਰੋਜ਼ਗਾਰ ਅਫ਼ਸਰ
ਮੋਗਾ 18ਅਪ੍ਰੈਲ, ਮਨਜਿੰਦਰ ਸਿੰਘ ਭੋਗਪੁਰ
ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ 1 ਅਕਤੂਬਰ 2024 ਤੋਂ 8 ਅਕਤਬੂਰ 2024 ਤੱਕ ਭਰਤੀ ਰੈਲੀ ਹੋਈ ਸੀ, ਜਿਸਦਾ ਨਤੀਜਾ ਅਪ੍ਰੈਲ 2025 ਵਿੱਚ ਆ ਗਿਆ ਹੈ। ਸੀ-ਪਾਈਟ, ਹਕੂਮਤ ਸਿੰਘ ਵਾਲਾ ਵਿਖੇ ਹੋਈ ਇਸ ਅਗਨੀਵੀਰ ਭਰਤੀ ਵਿੱਚ ਫਿਰੋਜ਼ਪੁਰ, ਫਾਜ਼ਿਲਕਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਬਠਿੰਡਾ ਜ਼ਿਲ੍ਹੇ ਦੇ ਨੌਜਵਾਨਾਂ ਵੱਲੋਂ ਹਿੱਸਾ ਲਿਆ ਗਿਆ ਜਿਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 480 ਨੌਜਵਾਨ ਆਪਣੇ ਸਾਰੇ ਮਾਪਦੰਡਾਂ ਨੂੰ ਪੂਰਾ ਕਰਕੇ ਪ੍ਰੀਖਿਆ ਪਾਸ ਕਰ ਲਈ ਗਈ ਹੈ ਅਤੇ ਹੁਣ ਉਹ ਆਰਮੀ ਦੇ ਵੱਖ-ਵੱਖ ਸੈਂਟਰਾਂ ਵਿੱਚ ਜਾ ਕੇ ਆਪਣੀ ਟ੍ਰੇਨਿੰਗ ਕਰਕੇ ਦੇਸ਼ ਦੀ ਸੁਰੱਖਿਆ ਵਿੱਚ ਆਪਣਾ ਯੋਗਦਾਨ ਪਾਉਣਗੇ।
ਸ੍ਰੀਮਤੀ ਡਿੰਪਲ ਥਾਪਰ, ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਮੋਗਾ ਨੇ ਦੱਸਿਆ ਕਿ ਹੁਣ ਅਗਲੀ ਅਗਨੀਵੀਰ ਭਰਤੀ ਲਈ ਆਰਮੀ ਦੀ ਆਨਲਾਈਨ ਰਜਿਸਟ੍ਰੇਸ਼ਨ ਵਾਲੀ ਸਾਈਟ 25 ਅਪ੍ਰੈਲ 2025 ਤੱਕ ਰਜਿਸਟ੍ਰੇਸ਼ਨ ਲਈ ਖੁੱਲ੍ਹੀ ਰਹੇਗੀ ਅਤੇ ਇਸ ਵਾਰ ਆਈ.ਟੀ.ਆਈ, ਮੈਡੀਕਲ ਅਤੇ ਨਾਨ-ਮੈਡੀਕਲ ਵਾਲੇ ਨੌਜਵਾਨ ਦੋ ਫਾਰਮ ਭਰ ਸਕਦੇ ਹਨ। ਇਸ ਲਈ ਨੌਜਵਾਨ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਕੇ ਆਪਣੇ ਲਿਖਤੀ ਪੇਪਰ ਦੀ ਤਿਆਰੀ ਲਈ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਅਤੇ ਆਪਣੇ ਲਿਖਤੀ ਲਿਖਤੀ ਪੇਪਰ ਦੀ ਤਿਆਰੀ ਕਰਕੇ ਲਾਭ ਉਠਾਉਣ। ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਲਿਖਤੀ ਪੇਪਰ ਦੀ ਤਿਆਰੀ ਦੀਆਂ ਕਲਾਸਾਂ ਲਗਾਤਾਰ ਚੱਲ ਰਹੀਆਂ ਹਨ। ਇਸ ਵਾਰ ਅਗਨੀਵੀਰ ਦਾ ਲਿਖਤੀ ਪੇਪਰ ਪੰਜਾਬੀ ਵਿੱਚ ਹੋਵੇਗਾ। ਅਗਨੀਵੀਰ ਦਾ ਲਿਖਤੀ ਪੇਪਰ ਕੰਪਿਊਟਰ ਅਧਾਰਿਤ ਹੁੰਦਾ ਹੈ, ਕੰਪਿਊਟਰ ਬੇਸਿਡ ਪੇਪਰ ਦੀ ਤਿਆਰੀ ਲਈ ਸਮਾਰਟ ਕਲਾਸ ਰੂਮ ਵੀ ਬਣਿਆ ਹੋਇਆ ਹੈ। ਪੇਪਰ ਦੀ ਤਿਆਰੀ ਨਾਲ ਸਬੰਧਤ ਸਾਰੀਆਂ ਸਹੂਲਤਾਂ ਉਪਲੱਬਧ ਹਨ। ਕੰਪਿਊਟਰ ਬੇਸਿਸ ਲਿਖਤੀ ਪੇਪਰ ਜੂਨ 2025 ਵਿੱਚ ਹੋਣਾ ਹੈ। ਲਿਖਤੀ ਪੇਪਰ ਪਾਸ ਨੌਜਵਾਨਾਂ ਦਾ ਫਾਈਨਲ ਫ਼ਿਜ਼ੀਕਲ ਟੈਸਟ ਵੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਹੀ ਹੋਵੇਗਾ। ਇਸ ਦਾ ਲਾਭ ਲੈਣ ਲਈ ਵੱਧ ਤੋਂ ਵੱਧ ਨੌਜਵਾਨ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਾਖਲ ਕਰਵਾਓ ਅਤੇ ਭਰਤੀ ਹੋਣ ਦੀ ਤਿਆਰੀ ਕਰੋ।
ਜਿਲ੍ਹਾ ਮੋਗਾ ਦੇ ਨੌਜਵਾਨ ਜਿਹੜੇ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਨੌਜਵਾਨ ਆਪਣਾ ਆਨਲਾਈਨ www.joinindianarmy.nic.in ਤੇ ਰਜਿਸਟਰੇਸ਼ਨ ਕਰਵਾ ਕੇ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਲਿਖਤੀ ਪੇਪਰ ਦੀ ਤਿਆਰੀ ਲਈ ਰਿਪੋਰਟ ਕਰਨ।
ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਦੀ ਫੋਟੋ ਕਾਪੀ, ਆਧਾਰ ਕਾਰਡ ਦੀ ਫੋਟੋ ਕਾਪੀ, ਬੈਂਕ ਖਾਤੇ ਦੀ ਫੋਟੋ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਫੋਟੋਆਂ, ਇੱਕ ਕਾਪੀ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ।
ਨੌਜਵਾਨ ਦੀ ਉਮਰ ਸਾਢੇ 17 ਸਾਲ ਤੋਂ 21 ਸਾਲ ਤੱਕ ਹੋਵੇ, ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 5 ਫੁੱਟ 7 ਇੰਚ ਹੋਵੇ। ਨੌਜਵਾਨ ਘੱਟੋ-ਘੱਟ 10ਵੀਂ 45 ਫੀਸਦੀ ਅੰਕਾਂ ਨਾਲ ਪਾਸ ਹੋਵੇ ਜਾਂ 12ਵੀਂ ਪਾਸ ਹੋਵੇ।
ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 88728-02046,78888-48823 ਅਤੇ 78891-75575 ਨੰਬਰਾਂ ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।
Leave a Reply