ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੇ ਕੇਂਦਰ ਦੀ ਤਰਜ਼ ਤੇ ਮੁਲਾਜ਼ਮਾਂ ਨੂੰ ਦਿੱਤਾ ਜਾਵੇਗਾ ਡੀਏ-ਚੇਤਨ ਸੂਰੀ
- ਰਾਜਨੀਤੀ
- (Asia/Kolkata)
ਕੇਂਦਰੀ ਮੁਲਾਜ਼ਮਾਂ ਦੇ ਡੀਏ ਵਿੱਚ 3% ਵਾਧਾ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ੈਸਲੇ ਦਾ ਕੀਤਾ ਸਵਾਗਤ
ਕਪੂਰਥਲਾ 30 ਅਕਤੂਬਰ ਗੌਰਵ ਮੜੀਆ
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀਏ)ਵਿੱਚ 3ਪ੍ਰਤੀਸ਼ਤ ਵਾਧਾ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੇ ਸੂਬੇ ਦੇ ਮੁਲਾਜ਼ਮਾਂ ਨੂੰ ਵੀ ਕੇਂਦਰ ਦੀ ਤਰਜ਼ ਤੇ 63 ਪ੍ਰਤੀਸ਼ਤ ਡੀਏ ਦਿੱਤਾ ਜਾਵੇਗਾ।ਪੰਜਾਬ ਸਰਕਾਰ ਦੀ ਆਲੋਚਨ ਕਰਦਿਆ ਚੇਤਨ ਸੂਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਅਜੇ ਤੱਕ 60 ਪ੍ਰਤੀਸ਼ਤ ਡੀਏ ਵੀ ਨਹੀਂ ਦਿੱਤਾ ਗਿਆ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਆਪਣੇ ਮੁਲਾਜ਼ਮਾਂ ਨੂੰ ਕੇਂਦਰੀ ਮੁਲਾਜ਼ਮਾਂ ਦੇ ਬਰਾਬਰ ਡੀਏ ਦੇਣ ਦੇ ਨਿਰਦੇਸ਼ ਦਿੱਤੇ ਸਨ, ਪਰ ਸਰਕਾਰ ਨੇ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕੀਤੀ।ਇਸ ਦੇ ਨਤੀਜੇ ਵਜੋਂ 27 ਅਕਤੂਬਰ ਨੂੰ ਹਾਈ ਕੋਰਟ ਨੇ ਆਪ ਸਰਕਾਰ ਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਲਗਾਇਆ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਦਾਲਤ ਵਿੱਚ ਮੁਆਫ਼ੀ ਵੀ ਮੰਗਣੀ ਪਈ।ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਸੂਬੇ ਦੇ ਲਗਭਗ ਅੱਠ ਲੱਖ ਮੁਲਾਜ਼ਮ ਆਪਣੇ ਹੱਕ ਲੈਣ ਲਈ ਸੜਕਾਂ ਤੇ ਸੰਘਰਸ਼ ਕਰ ਰਹੇ ਹਨ, ਜਦਕਿ ਸਰਕਾਰ ਆਪਣੀ ਜ਼ਿੱਦ ਤੇ ਅੜੀ ਹੋਈ ਹੈ।ਚੇਤਨ ਸੂਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਾਨੂੰਨੀ ਅਤੇ ਅਦਾਲਤੀ ਚੱਕਰਾਂ ਵਿਰ ਉਲਝਾ ਕੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨਾਲ ਧੱਕਾ ਕਰ ਰਹੀ ਹੈ।ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੇ ਮੁਲਾਜ਼ਮਾਂ ਨੂੰ ਡੀਏ ਦਾ ਬਕਾਇਆ ਵੀ ਅਦਾ ਕੀਤਾ ਜਾਵੇਗਾ।
Leave a Reply