ਅਕਾਲੀ ਆਗੂ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਬਿੱਲਾ ਸ਼ੇਰੋਂ ਦੇ ਦਾਦੀ ਹਰਭਜਨ ਕੌਰ ਨਮਿੱਤ ਅੰਤਿਮ ਅਰਦਾਸ 22 ਨੂੰ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,20 ਮਈ
ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਸ.ਅਵਤਾਰ ਸਿੰਘ ਬਿੱਲਾ ਸ਼ੇਰੋਂ ਦੇ ਸਤਿਕਾਰਯੋਗ ਦਾਦੀ ਜੀ ਮਾਤਾ ਹਰਭਜਨ ਕੌਰ (ਸੁਪਤਨੀ ਸ.ਸਕੱਤਰ ਸਿੰਘ) ਜੋ ਕਿ 12 ਮਈ ਨੂੰ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਦੇ ਵਿੱਚ ਜਾ ਬਿਰਾਜੇ ਹਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ 22 ਮਈ ਦਿਨ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਸ਼ੇਰੋਂ (ਤਰਨਤਾਰਨ) ਵਿਖੇ ਦੁਪਹਿਰ 12 ਤੋਂ 1 ਵਜੇ ਹੋਵੇਗੀ।ਇਸ ਮੌਕੇ ਉਨ੍ਹਾਂ ਨੂੰ ਵੱਖ-ਵੱਖ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਸ਼ਰਧਾ ਦੇ ਫੁੱਲ ਕਰਨਗੇ।ਇਸ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵਲੋਂ ਸਮੂਹ ਸੰਗਤਾਂ ਨੂੰ ਮਾਤਾ ਹਰਭਜਨ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।
Posted By: GURBHEJ SINGH ANANDPURI