ਬਿੱਲਾ ਸ਼ੇਰੋਂ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ,ਹਲਕਾ ਖਡੂਰ ਸਾਹਿਬ ਦੀਆਂ ਸਰਗਰਮੀਆਂ ਤੋਂ ਕਰਵਾਇਆ ਜਾਣੂ
ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਅਤੇ ਭਵਿੱਖੀ ਰਣਨੀਤੀ ਸਬੰਧੀ ਹੋਈ ਅਹਿਮ ਵਿਚਾਰ-ਚਰਚਾ
ਰਾਕੇਸ਼ ਨਈਅਰ /ਰਵੀ ਖਹਿਰਾ
ਚੋਹਲਾ ਸਾਹਿਬ/ਖਡੂਰ ਸਾਹਿਬ, 27 ਨਵੰਬਰ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਿਆਸੀ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਯਤਨਾਂ ਸਬੰਧੀ ਸੀਨੀਅਰ ਅਕਾਲੀ ਆਗੂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਾਰਟੀ ਪ੍ਰਧਾਨ ਨੂੰ ਹਲਕਾ ਖਡੂਰ ਸਾਹਿਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਪਾਰਟੀ ਵੱਲੋਂ ਕੀਤੀਆਂ ਜਾ ਰਹੀਆਂ ਸਰਗਰਮੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਜ਼ਿਕਰਯੋਗ ਹੈ ਕਿ ਅਵਤਾਰ ਸਿੰਘ ਬਿੱਲਾ ਸ਼ੇਰੋਂ,ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਦੇ ਪਤੀ ਅਤੇ ਪਾਰਟੀ ਦੇ ਸਰਗਰਮ ਸੀਨੀਅਰ ਆਗੂ ਹਨ।ਮੁਲਾਕਾਤ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਬਿੱਲਾ ਸ਼ੇਰੋਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਾਰਟੀ ਪ੍ਰਧਾਨ ਨੂੰ ਹਲਕੇ ਅੰਦਰ ਪਾਰਟੀ ਦੀਆਂ ਜਥੇਬੰਦਕ ਸਰਗਰਮੀਆਂ,ਵਰਕਰਾਂ ਦੀ ਲਾਮਬੰਦੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਇਹ ਮੁਲਾਕਾਤ ਬਹੁਤ ਹੀ ਸੁਖਾਵੇਂ ਅਤੇ ਵਧੀਆ ਮਾਹੌਲ ਵਿੱਚ ਹੋਈ।ਇਸ ਦੌਰਾਨ ਹਲਕਾ ਖਡੂਰ ਸਾਹਿਬ ਨਾਲ ਸਬੰਧਤ ਕਈ ਅਹਿਮ ਸਿਆਸੀ ਅਤੇ ਜਥੇਬੰਦਕ ਮਸਲਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਬਿੱਲਾ ਸ਼ੇਰੋਂ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਮੁਲਾਕਾਤ ਦੌਰਾਨ ਹੋਈ ਵਿਚਾਰ-ਚਰਚਾ ਅਤੇ ਆਉਣ ਵਾਲੇ ਸਮੇਂ ਵਿੱਚ ਕੀਤੇ ਜਾਣ ਵਾਲੇ ਯਤਨਾਂ ਸਬੰਧੀ ਹੋਰ ਜਾਣਕਾਰੀ ਆਉਣ ਵਾਲੇ ਦਿਨਾਂ ਵਿੱਚ ਸਾਂਝੀ ਕੀਤੀ ਜਾਵੇਗੀ।ਇਸ ਮੌਕੇ ਉਨਾ ਨਾਲ ਸੀਨੀਅਰ ਅਕਾਲੀ ਆਗੂ ਅਤੇ ਯੂਥ ਕੋਰ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਹਰਜਿੰਦਰ ਸਿੰਘ ਕਾਲਾ ਸੰਧੂ ਵੀ ਮੌਜੂਦ ਸਨ।
Leave a Reply