Nazrana Times

ਪੰਜਾਬੀ

ਸ਼ਹੀਦ ਸੰਤ ਬਾਬਾ ਧੀਰਜ ਸਿੰਘ ਜੀ ਖਾਲਸਾ ਦੀ ਪਹਿਲੀ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ

18 Nov, 2026 05:13 PM

ਧਾਰਮਿਕ ਦੀਵਾਨਾਂ ਦੌਰਾਨ ਸੰਗਤਾਂ ਨੇ ਕਥਾ-ਕੀਰਤਨ ਸਰਵਣ ਕੀਤਾ,ਮਹਾਂਪੁਰਖਾਂ ਦੇ ਦੱਸੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

ਰਾਕੇਸ਼ ਨਈਅਰ ਚੋਹਲਾ
ਮਹਾਰਾਸ਼ਟਰ,18 ਨਵੰਬਰ

ਸੱਚਖੰਡ ਵਾਸੀ ਸ਼ਹੀਦ ਸੰਤ ਬਾਬਾ ਧੀਰਜ ਸਿੰਘ ਜੀ ਖਾਲਸਾ,ਧੁਲੀਆ (ਮਹਾਰਾਸ਼ਟਰ) ਵਾਲਿਆਂ ਦੀ ਪਹਿਲੀ ਬਰਸੀ ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਸਿੰਘ ਸਭਾ, ਧੁਲੀਆ ਵਿਖੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਧਾਰਮਿਕ ਦੀਵਾਨ ਸਜਾਏ ਗਏ,ਜਿਨ੍ਹਾਂ ਦੌਰਾਨ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ।
ਬਰਸੀ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਧਾਰਮਿਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਸੰਤ ਬਾਬਾ ਧੀਰਜ ਸਿੰਘ ਜੀ ਖਾਲਸਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

 ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਦਾਰਾ ਸਿੰਘ ਜੀ ਨੇ ਸਮਾਗਮ ਵਿੱਚ ਪਹੁੰਚੀਆਂ ਸਮੂਹ ਸੰਗਤਾਂ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ।
ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਹਾਂਪੁਰਖਾਂ ਵੱਲੋਂ ਦਰਸਾਏ ਗਏ ਗੁਰਮਤਿ ਮਾਰਗ ’ਤੇ ਚੱਲਣਾ ਚਾਹੀਦਾ ਹੈ।ਗੁਰੂ ਘਰ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕਰਨ ਲਈ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਸਾਹਿਬ ਵੱਲੋਂ ਦਰਸਾਏ ਸੇਵਾ,ਸਿਮਰਨ ਅਤੇ ਪਰਉਪਕਾਰ ਦੇ ਮਾਰਗ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਹੀ ਮਨੁੱਖ ਆਪਣਾ ਜੀਵਨ ਸਫ਼ਲ ਅਤੇ ਸਾਰਥਕ ਬਣਾ ਸਕਦਾ ਹੈ।
ਸਮੁੱਚਾ ਬਰਸੀ ਸਮਾਗਮ ਸ਼ਰਧਾ,ਸਤਿਕਾਰ ਅਤੇ ਗੁਰਮਤਿ ਮਾਹੌਲ ਵਿੱਚ ਸੰਪੰਨ ਹੋਇਆ।

Latest News