Nazrana Times

ਪੰਜਾਬੀ

ਕਪੂਰਥਲਾ ਕਾਂਗਰਸ ਦੇ ਸਿਰ ਕੱਢ ਆਗੂ ਅਤੇ ਕਾਂਗਰਸ ਦੇ ਸੰਕਟਮੋਚਕ ਦੀਪਕ ਸਲਵਾਨ ਨੂੰ ਮਿਲੀ ਵੱਡੀ ਜਿੰਮੇਵਾਰੀ, ਤੀਜੀ ਵਾਰ ਫ਼ਿਰ ਬਣੇ ਸ਼ਹਿਰੀ ਪ੍ਰਧਾਨ

16 Apr, 2026 07:11 PM

ਕਪੂਰਥਲਾ, 16 ਅਪ੍ਰੈਲ ਗੌਰਵ ਮੜੀਆ : ਕਾਂਗਰਸ ਪਾਰਟੀ ਵੱਲੋਂ ਹਲਕਾ ਕਪੂਰਥਲਾ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ ਸਿਰ ਕੱਢ ਆਗੂ ਅਤੇ ਕਾਂਗਰਸ ਦੇ ਸੰਕਟਮੋਚਕ ਦੀਪਕ ਸਲਵਾਨ ਨੂੰ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਕਪੂਰਥਲਾ ਦਾ ਸ਼ਹਿਰੀ ਪ੍ਰਧਾਨ ਫ਼ਿਰ ਤੋਂ ਨਿਯੁੱਕਤ ਕੀਤਾ ਗਿਆ, ਜਿਸ ਨਾਲ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦਿਖਾਈ ਦੇ ਰਹੀ ਹੈ।
ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ 2027 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਲੜਾਈ ਹੁਣ ਦੀਪਕ ਸਲਵਾਨ ਦੀ ਅਗਵਾਈ ਹੇਠ ਲੜੀ ਜਾਵੇਗੀ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ ਕਾਂਗਰਸ ਨੂੰ ਸ਼ਹਿਰ ਵਿੱਚ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਦੇ ਤਜਰਬੇ ਅਤੇ ਸੰਗਠਨਕ ਕਾਬਲਿਯਤ ਨਾਲ ਪਾਰਟੀ ਨੂੰ ਨਵੀਂ ਦਿਸ਼ਾ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।
ਇਸ ਮੌਕੇ ਮੇਅਰ ਕੁਲਵੰਤ ਕੌਰ, ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ, ਡਿਪਟੀ ਮੇਅਰ ਵਿਨੋਦ ਸੂਦ, ਕੌਂਸਲਰ ਸੰਦੀਪ ਸਿੰਘ, ਕੌਂਸਲਰ ਮਨਜਿੰਦਰ ਸਾਹੀ, ਕੌਂਸਲਰ ਮਨੀਸ਼ ਅਗਰਵਾਲ, ਕੌਂਸਲਰ ਜਯੋਤੀ ਧੀਰ, ਕੌਂਸਲਰ ਊਸ਼ਾ ਅਰੋੜਾ, ਕੌਂਸਲਰ ਮਨੋਜ ਅਰੋੜਾ, ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਬੌਬੀ ਭਸੀਨ, ਅਨਿਲ ਸ਼ੁੱਕਲਾ, ਕੌਂਸਲਰ ਬਲਜੀਤ ਕਾਲਾ, ਕੌਂਸਲਰ ਕਰਨ ਮਹਾਜਨ ਅਤੇ ਨਰੈਣ ਵਸ਼ਿਸ਼ਟ ਸਮੇਤ ਹੋਰ ਆਗੂਆਂ ਨੇ ਦੀਪਕ ਸਲਵਾਨ ਨੂੰ ਵਧਾਈ ਦਿੱਤੀ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਬੋਲਦਿਆਂ ਸ਼ਹਿਰੀ ਪ੍ਰਧਾਨ ਦੀਪਕ ਸਲਵਾਨ ਨੇ ਵਿਧਾਇਕ ਰਾਣਾ ਗੁਰਜੀਤ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਸੱਭ ਨਾਲ ਮਿਲਜੁਲ ਕੇ ਕੰਮ ਕਰਨਗੇ। ਉਨ੍ਹਾਂ ਪਾਰਟੀ ਹਾਈਕਮਾਂਡ ਦਾ ਵੀ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ।

Posted By: GURBHEJ SINGH ANANDPURI

Latest News