Nazrana Times

ਪੰਜਾਬੀ

8ਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਮਾਗਮ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 9 ਅਗਸਤ ਨੂੰ

06 Aug, 2026 04:04 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ 6 ਅਗਸਤ ( ਮੰਗਤ ਸਿੰਘ ਸੈਦਪੁਰ) : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਅਠਵੇਂ ਪਾਤਿਸ਼ਾਹ ਬਾਲਾ ਪ੍ਰੀਤਮ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 9 ਅਗਸਤ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਿੰਘ ਸ਼ਹੀਦਾਂ , ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਹੋਵੇਗਾ। ਧਾਰਮਿਕ ਸਮਾਗਮ ਵਿੱਚ ਭਾਈ ਬਲਵਿੰਦਰ ਸਿੰਘ ਹਜ਼ੁਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਅਮਨਦੀਪ ਸਿੰਘ ਜੀ ਹਜ਼ੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਆਨੰਦਪੁਰ ਸਾਹਿਬ ਜੀ, ਭਾਈ ਮਲਕੀਤ ਸਿੰਘ ਦਾ ਇੰਟਰਨੇਸ਼ਨਲ ਢਾਡੀ ਜੱਥਾ, ਭਾਈ ਰਵਿੰਦਰ ਸਿੰਘ ਜੀ ਕਰਨਾਲ ਵਾਲੇ, ਮਿੱਤਰ ਪਿਆਰੇ ਨੂੰ ਕਵੀਸ਼ਰੀ ਜੱਥਾ, ਬਾਬਾ ਦੀਪ ਸਿੰਘ ਜੀ ਕਵੀਸ਼ਰੀ ਜੱਥਾ, ਭਾਈ ਲੱਖਵਿੰਦਰ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਅਮਰੀਕ ਸਿੰਘ ਜੀ ਸ਼ਾਹਬਾਦ ਮਾਰਕੰਡਾ ਵਾਲੇ, ਭਾਈ ਗੁਰਸੇਵਕ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣਾ, ਭਾਈ ਜਤਿੰਦਰ ਸਿੰਘ ਜੀ ਦਮਦਮੀ ਟਕਸਾਲ ਵਾਲੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਜੱਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲਗਰ ਅਤੁੱਟ ਵਰਤੇਗਾ।

Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ

Latest News