Nazrana Times

ਪੰਜਾਬੀ

ਮੇਰਾ ਘਰ,ਮੇਰੇ ਨਾਮ ਸਕੀਮ ਆਪ ਸਰਕਾਰ ਦਾ ਇੱਕ ਕ੍ਰਾਂਤੀਕਾਰੀ ਕਦਮ ਹੈ-ਐਡਵੋਕੇਟ ਚੰਦੀ

17 Oct, 2026 02:38 PM

ਕਪੂਰਥਲਾ 17 ਅਕਤੂਬਰ ਗੌਰਵ ਮੜੀਆ 

ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਅਸਲ ਮਾਲਕ ਬਣਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਕਪੂਰਥਲਾ ਹਲਕੇ ਦੇ ਖੁਸਰੋਪੁਰ ਪਿੰਡ ਵਿਖੇ ਇੱਕ ਪ੍ਰਭਾਵਸ਼ਾਲੀ ਪ੍ਰਾਪਟੀ ਦੇ ਕਾਰਡ ਵੰਡ ਸਮਾਗਮ ਕਰਵਾਇਆ ਗਿਆ।ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਲਾਭਪਾਤਰੀਆਂ ਨੂੰ ਉਹਨਾਂ ਦੇ ਘਰਾਂ ਦੇ ਮਾਲਕਾਨਾ ਹੱਕਾਂ ਦੇ ਸਰਟੀਫਿਕੇਟ ਸੌਂਪੇ।ਸਮਾਗਮ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਚਨਬੱਧ ਹੈ।ਉਹਨਾਂ ਕਿਹਾ, ਕਈ ਪਰਿਵਾਰ ਪਿਛਲੇ ਕਈ ਦਹਾਕਿਆਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਸਨ,ਪਰ ਉਹਨਾਂ ਕੋਲ ਕੋਈ ਵੀ ਕਾਨੂੰਨੀ ਦਸਤਾਵੇਜ਼ ਜਾਂ ਮਾਲਕਾਨਾ ਹੱਕ ਨਹੀਂ ਸੀ।ਇਸ ਕਾਰਨ ਉਹਨਾਂ ਨੂੰ ਬੈਂਕ ਲੋਨ ਲੈਣ ਜਾਂ ਘਰ ਵੇਚਣ-ਖਰੀਦਣ ਵੇਲੇ ਵੱਡੀਆਂ ਦਿੱਕਤਾਂ ਆਉਂਦੀਆਂ ਸਨ।ਉਨ੍ਹਾਂ ਕਿਹਾ ਕਿ ਮੇਰਾ ਘਰ ਮੇਰੇ ਨਾਮ ਯੋਜਨਾ ਅਜਿਹੇ ਲੋਕਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ।ਉਹਨਾਂ ਅੱਗੇ ਕਿਹਾ ਕਿ ਇਸ ਸਕੀਮ ਰਾਹੀਂ ਹੁਣ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਨੂੰ ਆਪਣੇ ਘਰ ਦਾ ਪੂਰਾ ਹੱਕ ਮਿਲ ਗਿਆ ਹੈ,ਜਿਸ ਨਾਲ ਉਹਨਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਮਜ਼ਬੂਤ ਹੋਈ ਹੈ।ਉਨ੍ਹਾਂਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਾਰਦਰਸ਼ੀ ਤਰੀਕੇ ਨਾਲ ਸਰਵੇ ਮੁਕੰਮਲ ਕਰਕੇ ਇਹ ਸਰਟੀਫਿਕੇਟ ਤਿਆਰ ਕੀਤੇ ਗਏ ਹਨ ਤਾਂ ਜੋ ਹਰ ਯੋਗ ਵਿਅਕਤੀ ਨੂੰ ਇਸ ਦਾ ਲਾਭ ਮਿਲ ਸਕੇ। 

ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਦੇ ਚਿਹਰਿਆਂ ਤੇ ਖੁਸ਼ੀ ਸਾਫ ਝਲਕ ਰਹੀ ਸੀ। ਉਹਨਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਜੋ ਕੰਮ ਪਿਛਲੀਆਂ ਸਰਕਾਰਾਂ ਕਈ ਸਾਲਾਂ ਵਿੱਚ ਨਹੀਂ ਕਰ ਸਕੀਆਂ,ਉਹ ਮੌਜੂਦਾ ਸਰਕਾਰ ਨੇ ਕਰ ਦਿਖਾਇਆ ਹੈ।ਇਸ ਮੌਕੇ ਤੇ ਨੰਬਰਦਾਰ ਸੁਖਦੇਵ ਸਿੰਘ,ਗੁਰਮੁੱਖ ਸਿੰਘ,ਮੇਜਰ ਸਿੰਘ,ਪਰਮਜੀਤ ਸਿੰਘ ਪਿੰਡ ਦੇ ਪਤਵੰਤੇ ਸੱਜਣ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Posted By: Gaurav Maria

Latest News