Nazrana Times

ਪੰਜਾਬੀ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੈਨੇਡਾ ਦੀਆਂ ਫੈਡਰਲ ਚੋਣਾਂ ’ਚ ਜਿੱਤਣ ਵਾਲੇ ਪੰਜਾਬੀ ਤੇ ਸਿੱਖ ਆਗੂਆਂ ਨੂੰ ਦਿੱਤੀ ਵਧਾਈ

30 Apr, 2025 05:55 PM

ਅੰਮ੍ਰਿਤਸਰ , 30 ਅਪ੍ਰੈਲ , ਨਜ਼ਰਾਨਾ ਟਾਈਮਜ ਬਿਊਰੋ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਨੇਡਾ ਦੀਆਂ ਫੈਡਰਲ ਚੋਣਾਂ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਖਾਸਕਰ ਸਿੱਖ ਆਗੂਆਂ ਦੀ ਜਿੱਤ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਸਿੱਖ ਕੌਮ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਅੱਜ ਵਿਦੇਸ਼ਾਂ ਵਿੱਚ ਸਾਡੇ ਲੋਕ ਆਪਣੀ ਲਿਆਕਤ ਤੇ ਕਰੜੀ ਮਿਹਨਤ ਨਾਲ ਵੱਡੀਆਂ ਪ੍ਰਾਪਤੀਆਂ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲੀਆ ਕੈਨੇਡਾ ਚੋਣ ਨਤੀਜਾ ਇਸ ਗੱਲ ਦਾ ਤੱਥ ਹੈ ਕਿ ਅਨੰਦਪੁਰ ਸਾਹਿਬ ਦੇ ਵਾਸੀ ਸਿੱਖ ਅੱਜ ਸਮੁੱਚੀ ਦੁਨੀਆ ਅੰਦਰ ਚੜ੍ਹਦੀ ਕਲਾ ਨਾਲ ਕਾਰਜ ਕਰ ਰਹੇ ਹਨ ਤੇ ਹਰ ਖੇਤਰ ਵਿੱਚ ਨਾਮਣਾ ਖੱਟ ਰਹੇ ਹਨ। ਉਨ੍ਹਾਂ ਜਿੱਤਣ ਵਾਲੇ ਸਮੂਹ ਪੰਜਾਬੀ ਤੇ ਸਿੱਖ ਆਗੂਆਂ ਨੂੰ ਕੈਨੇਡਾ ਅੰਦਰ ਆਪਣੀ ਮੂਲ ਪਛਾਣ ਕਾਇਮ ਰੱਖਦਿਆਂ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਲਈ ਵੀ ਪ੍ਰੇਰਿਤ ਕੀਤਾ।

ਜਥੇਦਾਰ ਗੜਗੱਜ ਨੇ ਕਿਹਾ ਕਿ ਸਾਰੇ ਚੁਣੇ ਗਏ ਪੰਜਾਬੀ ਤੇ ਸਿੱਖ ਨੁਮਾਇੰਦਿਆਂ ਨੂੰ ਕੈਨੇਡਾ ਅੰਦਰ ਸਥਾਨਕ ਲੋਕਾਂ ਦੇ ਨਾਲ-ਨਾਲ ਆਪਣੇ ਭਾਈਚਾਰੇ ਦੇ ਸਰੋਕਾਰਾਂ ਦੀ ਤਰਜਮਾਨੀ ਵੀ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕੈਨੇਡਾ ਦੀ ਲਿਬਰਲ ਪਾਰਟੀ ਦੇ ਆਗੂ ਮਾਰਕ ਕਾਰਨੀ ਨੂੰ ਵੀ ਚੋਣਾਂ ਵਿੱਚ ਜਿੱਤ ਹਾਸਲ ਕਰਨ ਲਈ ਵਧਾਈ ਦਿੱਤੀ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #