ਹਲਕਾ ਸ਼ਾਮ ਚੁਰਾਸੀ ਦੇ ਵਿਧਾਇਕ ਦੇ ਘਰ ਮੂਹਰੇ ਪ੍ਰਦਰਸ਼ਨ ਕੱਲ ਦੁਪਹਿਰ 12 ਵਜੇ : ਭਾਈ ਭੁਪਿੰਦਰ ਸਿੰਘ ਸੱਜਣ

ਹਲਕਾ ਸ਼ਾਮ ਚੁਰਾਸੀ ਦੇ ਵਿਧਾਇਕ ਦੇ ਘਰ ਮੂਹਰੇ ਪ੍ਰਦਰਸ਼ਨ ਕੱਲ ਦੁਪਹਿਰ 12 ਵਜੇ : ਭਾਈ ਭੁਪਿੰਦਰ ਸਿੰਘ ਸੱਜਣ

ਹੁਸ਼ਿਆਰਪੁਰ , 18 ਅਕਤੂਬਰ , ਰਣਜੀਤ ਸਿੰਘ ਖਾਲਸਾ- 13 ਅਕਤੂਬਰ ਨੂੰ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਅਵਾਜ਼ ਬੁਲੰਦ ਕਰਨ ਵਾਲ਼ੇ ਪਰਵਿੰਦਰ ਸਿੰਘ ਝੋਟਾ ਨੂੰ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦੇਣ ਦੇ ਮਾਮਲੇ ਨੂੰ ਲੈ ਕੇ ਮਾਨਸੇ ਵਿੱਚ ਪੂਰੇ ਪੰਜਾਬ ਦੀਆਂ ਵੱਖ ਵੱਖ ਧਿਰਾਂ ਜਥੇਬੰਦੀਆਂ ਦੇ ਵੱਲੋਂ ਵੱਡਾ ਸੰਘਰਸ਼ ਚੱਲ ਰਿਹਾ ਹੈ, ਜਿਸ ਵਿੱਚ ਬਣੀ ਹੋਈ ਐਕਸ਼ਨ ਕਮੇਟੀ ਵੱਲੋਂ ਕੁਝ ਅਹਿਮ ਮੰਗਾਂ ਰੱਖੀਆਂ ਗਈਆਂ ਹਨ ਜਿਨਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਹੋਇਆਂ ਅਸਤੀਫ਼ਾ ਦੇਣ ਦੀ ਮੰਗ ਤੋਂ ਇਲਾਵਾ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਪੀਜੀਆਈ ਚੰਡੀਗੜ੍ਹ ਤੋਂ ਕਰਵਾਉਣ, ਕਤਲ ਅਤੇ ਇਸ ਦੇ ਪਿੱਛੇ ਕੰਮ ਕਰਦੇ ਨਸ਼ਾ-ਪੁਲਿਸ-ਸਿਆਸੀ ਗਠਜੋੜ ਦੀ ਜਾਂਚ ਸੀਬੀਆਈ ਤੋਂ ਕਰਵਾਏ ਜਾਣ ਦੀ ਮੰਗ ਸਮੇਤ ਐਸ ਐੱਚ ਓ, ਡੀਐਸਪੀ ਅਤੇ ਡਰੱਗ ਇੰਸਪੈਕਟਰ ਨੂੰ ਤੁਰੰਤ ਨੌਕਰੀ ਤੋਂ ਖ਼ਾਰਜ ਕੀਤੇ ਜਾਣ ਦੀ ਮੰਗ ਸ਼ਾਮਲ ਹੈ ਪਰ ਪੰਜਾਬ ਸਰਕਾਰ ਵੱਲੋਂ ਹਾਲੇ ਤੱਕ ਇਨ੍ਹਾਂ ਮੰਗਾਂ ਦੇ ਉੱਪਰ ਗ਼ੌਰ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਵਿਧਾਇਕਾਂ ਦੀ ਚੁੱਪੀ 'ਤੇ ਵੀ ਵੱਡੇ ਸਵਾਲ ਉੱਠ ਰਹੇ ਹਨ। ਐਕਸ਼ਨ ਕਮੇਟੀ ਵੱਲੋਂ ਪੰਜਾਬ ਦੀਆਂ ਸਮੂਹ ਇਨਸਾਫ਼ ਪਸੰਦ ਪਾਰਟੀਆਂ ਅਤੇ ਜਥੇਬੰਦੀਆਂ ਦੀ ਸਲਾਹ ਨਾਲ਼ ਕੱਲ ਕਿ 19 ਅਕਤੂਬਰ ਨੂੰ ਪੰਜਾਬ ਦੇ ਸਾਰੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਲੰਮੇ ਹੱਥੀਂ ਲਿਆ ਜਾਵੇਗਾ, ਜਿਸ ਦੇ ਤਹਿਤ ਉਨ੍ਹਾਂ ਦੇ ਘਰਾਂ ਅਤੇ ਦਫ਼ਤਰਾਂ ਮੂਹਰੇ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਲਾਹਣਤ ਪੱਤਰ ਵੀ ਸੌਂਪੇ ਜਾਣਗੇ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵੱਲੋਂ ਸ਼ਾਮ 84 ਦੇ ਹਲਕਾ ਇੰਚਾਰਜ ਭੁਪਿੰਦਰ ਸਿੰਘ ਸੱਜਣ ਨੇ ਕਿਹਾ ਕਿ ਉਹ ਵੀ ਆਪਣੇ ਹਲਕੇ ਦੇ ਲੋਕਾਂ ਨੂੰ ਨਾਲ਼ ਲੈ ਕੇ ਹੋਰ ਹਮਖ਼ਿਆਲੀ ਧਿਰਾਂ ਦੇ ਨਾਲ਼ ਵਿਧਾਇਕ ਡਾਕਟਰ ਰਵਜੋਤ ਸਿੰਘ ਦੇ ਦਫ਼ਤਰ ਮੂਹਰੇ ਪ੍ਰਦਰਸ਼ਨ ਕਰਨਗੇ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਕਿਹਾ ਕਿ ਉਹ ਵੱਡੀ ਗਿਣਤੀ ਵਿੱਚ ਇਸ ਪ੍ਰਦਰਸ਼ਨ ਦਾ ਹਿੱਸਾ ਬਣਨ ਲਈ ਦੁਪਹਿਰ 12 ਵਜੇ ਹੁਸ਼ਿਆਰਪੁਰ ਦੀ ਰੌਸ਼ਨ ਗਰਾਊਂਡ ਵਿਖੇ ਪਹੁੰਚਣ ਤਾਂ ਜੋ ਪਰਵਿੰਦਰ ਸਿੰਘ ਝੋਟੇ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤੀ ਮਿਲ ਸਕੇ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.