ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੀਜੀਟੀ ਕੈਮਿਸਟਰੀ ਅਧਿਆਪਕ ਰਾਜਿੰਦਰ ਸਿੰਘ ਸਨਮਾਨਿਤ
- ਰਾਸ਼ਟਰੀ
- (Asia/Kolkata)
ਕਪੂਰਥਲਾ 15 ਅਗਸਤ ਗੌਰਵ ਮੜੀਆ
ਆਜ਼ਾਦੀ ਦਿਵਸ ਦੇ ਮੌਕੇ ’ਤੇ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਅਤੇ ਸਮਰਪਿਤ ਸੇਵਾਵਾਂ ਲਈ ਐਮਜੀਐਨ ਪਬਲਿਕ ਸਕੂਲ, ਕਪੂਰਥਲਾ ਦੇ ਪੀਜੀਟੀ ਕੈਮਿਸਟਰੀ ਅਧਿਆਪਕ ਰਾਜਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਗਿਆ।
ਇਹ ਸਨਮਾਨ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਵੱਲੋਂ ਪ੍ਰਦਾਨ ਕੀਤਾ ਗਿਆ। ਉਨ੍ਹਾਂ ਨੇ ਰਾਜਿੰਦਰ ਸਿੰਘ ਵੱਲੋਂ ਗੁਣਵੱਤਾਪੂਰਨ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਪਾਏ ਜਾ ਰਹੇ ਮਹੱਤਵਪੂਰਨ ਯੋਗਦਾਨ ਅਤੇ ਵਿਦਿਆਰਥੀਆਂ ਦੇ ਵਿੱਦਿਅਕ ਤੇ ਸਰਵਪੱਖੀ ਵਿਕਾਸ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ।

ਜ਼ਿਲ੍ਹਾ ਪੱਧਰ ’ਤੇ ਮਿਲਿਆ ਇਹ ਸਨਮਾਨ ਐਮਜੀਐਨ ਪਬਲਿਕ ਸਕੂਲ, ਕਪੂਰਥਲਾ ਲਈ ਮਾਣ ਵਾਲੀ ਗੱਲ ਹੈ। ਸਿੱਖਿਆ ਦੇ ਖੇਤਰ ਵਿੱਚ ਰਾਜਿੰਦਰ ਸਿੰਘ ਦੀ ਲਗਨ, ਇਮਾਨਦਾਰੀ ਅਤੇ ਲਗਾਤਾਰ ਕੀਤੇ ਜਾ ਰਹੇ ਯਤਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਾਹਿਆ ਜਾਣਾ ਉਨ੍ਹਾਂ ਦੀ ਸਮਰਪਣ ਭਾਵਨਾ ਦਾ ਪ੍ਰਮਾਣ ਹੈ।
ਸਕੂਲ ਪ੍ਰਬੰਧਕ ਕਮੇਟੀ, ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਰਾਜਿੰਦਰ ਸਿੰਘ ਨੂੰ ਇਸ ਸਨਮਾਨ ਲਈ ਵਧਾਈ ਦਿੱਤੀ ਅਤੇ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਨਿਰੰਤਰ ਯੋਗਦਾਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
Leave a Reply