ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਵਿੱਚ ਸਿਹਤ ਸਹੂਲਤਾਂ ਰੱਬ ਆਸਰੇ, ਅਕਾਲੀ ਸਰਕਾਰ ਤੋਂ ਬਾਅਦ ਕਿਸੇ ਵੀ ਸਰਕਾਰ ਨੇ ਨਹੀਂ ਕੀਤਾ ਸਿਹਤ ਸੇਵਾਵਾਂ ਦਾ ਵਿਸਥਾਰ: ਰਮਨਦੀਪ ਕੌਰ ਸ਼ੇਰੋਂ
ਰਵੀ ਖਹਿਰਾ, ਖਡੂਰ ਸਾਹਿਬ
ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਵਿੱਚ ਸਿਹਤ ਸਹੂਲਤਾਂ ਦੀ ਮਾੜੀ ਹਾਲਤ 'ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਕਿਹਾ ਕਿ ਹਲਕੇ ਵਿੱਚ ਸਿਹਤ ਸੇਵਾਵਾਂ ਦੇ ਵਿਸਥਾਰ ਵੱਲ ਪਿਛਲੀਆਂ ਸਰਕਾਰਾਂ ਨੇ ਕੋਈ ਖ਼ਾਸ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹਲਕੇ ਨੂੰ ਖਡੂਰ ਸਾਹਿਬ ਵਿਖੇ ਸਰਕਾਰੀ ਹਸਪਤਾਲ ਦੀ ਸਹੂਲਤ ਦਿੱਤੀ ਗਈ ਸੀ, ਪਰ ਉਸ ਤੋਂ ਬਾਅਦ ਸੱਤਾ ਵਿੱਚ ਰਹੀਆਂ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਲਕੇ ਵਿੱਚ ਕੋਈ ਨਵੀਂ ਵੱਡੀ ਸਿਹਤ ਸਹੂਲਤ ਮੁਹੱਈਆ ਨਹੀਂ ਕਰਵਾਈ ਗਈ।
ਬੀਬਾ ਸ਼ੇਰੋਂ ਨੇ ਕਿਹਾ ਕਿ ਅੱਜ ਹਲਕੇ ਦੇ ਕਈ ਵੱਡੇ ਕਸਬੇ ਜਿਹਨਾਂ ਦੇ ਨਾਲ ਲੱਗਦੇ ਕਈ ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੀ ਘਾਟ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਮਰਜੈਂਸੀ ਸਮੇਂ ਐਂਬੂਲੈਂਸ ਦੀ ਸਹੂਲਤ ਨਾ ਮਿਲਣ ਕਾਰਨ ਮਰੀਜ਼ਾਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣਾ ਵੀ ਔਖਾ ਹੋ ਜਾਂਦਾ ਹੈ।
ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਕਿਹਾ ਕਿ ਸਰਕਾਰਾਂ ਬਦਲਦੀਆਂ ਰਹੀਆਂ ਪਰ ਹਲਕੇ ਦੇ ਲੋਕਾਂ ਦੀਆਂ ਸਿਹਤ ਸਹੂਲਤਾਂ ਨਾਲ ਜੁੜੀਆਂ ਮੁਸ਼ਕਲਾਂ ਜਿਉਂ ਦੀਆਂ ਤਿਉਂ ਹਨ। ਓਹਨਾਂ ਮੰਗ ਕੀਤੀ ਕੀਂ ਹਲਕੇ ਵਿੱਚ ਸਿਹਤ ਸਹੂਲਤ ਨੂੰ ਹੋਰ ਬਿਹਤਰ ਕਰਨ ਤੇ ਪ੍ਰਸ਼ਾਸਨ ਜੋਰ ਦਵੇ।
Posted By: RAVINDER SINGH KHERA