ਪ੍ਰਦੀਪ ਠਾਕੁਰ ਦੀ ਅਗਵਾਈ ਹੇਠ ਰਾਹੁਲ ਸਿੰਘ ਤੇ ਰਵੀਪਾਲ ਬਭੋਤਰਾ ਭਾਜਪਾ ਚ ਹੋਏ ਸ਼ਾਮਲ, ਚੇਤਨ ਸੂਰੀ ਨੇ ਪਾਰਟੀ ਦਾ ਪਟਕਾ ਭੇਟ ਕਰਕੇ ਕੀਤਾ ਸਵਾਗਤ

ਪ੍ਰਦੀਪ ਠਾਕੁਰ ਦੀ ਅਗਵਾਈ ਹੇਠ ਰਾਹੁਲ ਸਿੰਘ ਤੇ ਰਵੀਪਾਲ ਬਭੋਤਰਾ ਭਾਜਪਾ ਚ ਹੋਏ ਸ਼ਾਮਲ, ਚੇਤਨ ਸੂਰੀ ਨੇ ਪਾਰਟੀ ਦਾ ਪਟਕਾ ਭੇਟ ਕਰਕੇ ਕੀਤਾ ਸਵਾਗਤ

ਕਪੂਰਥਲਾ 20 ਅਕਤੂਬਰ ਗੌਰਵ ਮੜੀਆ

ਕਪੂਰਥਲਾ ਹਲਕੇ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸਿਆਸੀ ਹਲਚਲ ਤੇਜ਼ ਹੋ ਗਈ ਹੈ,ਜਿਸ ਦੌਰਾਨ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਹਲਕੇ ਦੀ ਲੀਡਰਸ਼ਿਪ ਤੋਂ ਪ੍ਰਭਾਵਿਤ ਹੋ ਕੇ ਲਗਾਤਾਰ ਵੱਡੀ ਗਿਣਤੀ ਵਿੱਚ ਵੱਖ-ਵੱਖ ਪਰਿਵਾਰ ਅਤੇ ਆਗੂ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਰਹੇ ਹਨ।ਇਸ ਤਹਿਤ ਬੀਤੇ ਦਿਨੀ ਕਪੂਰਥਲਾ ਹਲਕੇ ਦੇ ਰਾਹੁਲ ਸਿੰਘ ਤੇ ਰਵੀਪਾਲ ਬਭੋਤਰਾ ਨੇ ਭਾਜਪਾ ਦੇ ਮੰਡਲ 1 ਦੇ ਪ੍ਰਧਾਨ ਪ੍ਰਦੀਪ ਠਾਕੁਰ ਦੀ ਅਗਵਾਈ ਹੇਠ ਭਾਜਪਾ ਪੱਲਾ ਫੜਿਆ।ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਤੇ ਭਾਜਪਾ ਮੰਡਲ 1 ਦੇ ਪ੍ਰਧਾਨ ਪ੍ਰਦੀਪ ਠਾਕੁਰ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਰਾਹੁਲ ਸਿੰਘ ਤੇ ਰਵੀਪਾਲ ਬਭੋਤਰਾ ਨੂੰ ਪਾਰਟੀ ਦਾ ਪਟਕਾ ਪਾਕੇ ਸਵਾਗਤ ਕੀਤਾ ਗਿਆ।ਇਸ ਮੌਕੇ ਚੇਤਨ ਸੂਰੀ ਨੇ ਨਵੇਂ ਮੈਂਬਰਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨਾਲ ਜੁੜ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂਨੇ ਕਿਹਾ ਕਿ ਲੋਕਾਂ ਦੀ ਸ਼ਮੂਲੀਅਤ ਨਾਲ ਸੰਗਠਨ ਨੂੰ ਮਜ਼ਬੂਤ ਕਰਨ ਦੇ ਯਤਨਾਂ ਨੂੰ ਹੁਲਾਰਾ ਮਿਲਦਾ ਹੈ।ਉਨ੍ਹਾਂਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਰ ਰੋਜ਼ ਕਈ ਪਰਿਵਾਰ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਵਿਚ ਡਬਲ ਇੰਜਨ ਸਰਕਾਰ ਬਣਨ ਜਾ ਰਹੀ ਹੈ।ਇਸ ਮੌਕੇ ਮੰਡਲ ਇੱਕ ਦੇ ਪ੍ਰਧਾਨ ਪ੍ਰਦੀਪ ਠਾਕੁਰ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ 12 ਸਾਲਾਂ ਵਿੱਚ ਦੇਸ਼ ਭਰ ਵਿੱਚ ਵਿਕਾਸ,ਰੁਜ਼ਗਾਰ,ਮਜ਼ਦੂਰਾਂ,ਔਰਤਾਂ,ਛੋਟੇ-ਵੱਡੇ ਉਦਯੋਗਾਂ, ਸਿੱਖਿਆ,ਸੁਰੱਖਿਆ,ਸਿਹਤ ਅਤੇ ਸਮਾਜਿਕ ਸੁਰੱਖਿਆ ਲਈ ਜੋ ਕੰਮ ਕੀਤੇ ਗਏ ਹਨ, ਉਹ ਸਭ ਤੋਂ ਅੱਗੇ ਹਨ।ਉਨ੍ਹਾਂਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਵਿਕਾਸਮੁਖੀ ਨੀਤੀਆਂ, ਕੇਂਦਰ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਦੇਸ਼ ਨੂੰ ਮਜ਼ਬੂਤ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਕਾਰਨ ਲੋਕਾਂ ਦਾ ਵਿਸ਼ਵਾਸ ਲਗਾਤਾਰ ਪਾਰਟੀ ਵੱਲ ਵਧ ਰਿਹਾ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਦੋਨਾਂ ਦੀ ਸ਼ਮੂਲੀਅਤ ਨਾਲ ਕਪੂਰਥਲਾ ਹਲਕੇ ਵਿਚ ਭਾਜਪਾ ਨੂੰ ਇਕ ਵੱਡਾ ਹੁਲਾਰਾ ਮਿਲਿਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ।ਪ੍ਰਦੀਪ ਠਾਕੁਰ ਨੇ ਕਿਹਾ ਕਿ ਪੰਜਾਬ ਵਿਚ ਰਾਜ ਕਰ ਚੁੱਕੀਆਂ ਰਵਾਇਤੀ ਸਿਆਸੀ ਪਾਰਟੀਆਂ ਤੋਂ ਲੋਕ ਨਿਰਾਸ਼ ਹੋ ਚੁੱਕੇ ਹਨ ਅਤੇ ਹੁਣ ਉਹ ਭਾਜਪਾ ਨੂੰ ਇੱਕ ਮਜ਼ਬੂਤ, ਭਰੋਸੇਯੋਗ ਅਤੇ ਵਿਕਾਸ ਪੱਖੀ ਬਦਲ ਵਜੋਂ ਦੇਖ ਰਹੇ ਹਨ।ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਸ਼ਾਮਲ ਹੋਏ ਹਰ ਵਰਕਰ ਅਤੇ ਪਰਿਵਾਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਹਲਕੇ ਦੇ ਵਿਕਾਸ ਲਈ ਸਾਰਿਆਂ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇਗਾ।ਨਵੇਂ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਭਾਜਪਾ ਦੀਆਂ ਨੀਤੀਆਂ, ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ਅਤੇ ਦੇਸ਼ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ।ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਭਵਿੱਖ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨਗੇ।ਉਨ੍ਹਾਂਨੇ ਕਿਹਾ ਕਿ ਭਾਜਪਾ ਹੀ ਇਕਲੌਤੀ ਪਾਰਟੀ ਹੈ ਜੋ ਸਮਰਪਿਤ ਵਰਕਰਾਂ ਦਾ ਸਤਿਕਾਰ ਕਰਦੀ ਹੈ।ਉਨ੍ਹਾਂਨੇ ਕਿਹਾ ਕਿ ਕਿਸੇ ਵੀ ਰਾਜਨੀਤਿਕ ਸੰਗਠਨ ਦੀ ਤਾਕਤ ਸੰਗਠਨ ਵਿੱਚ ਉਸਦੇ ਜ਼ਮੀਨੀ ਪੱਧਰ ਦੇ ਵਰਕਰਾਂ ਦੇ ਸਮਰਪਣ, ਵਫ਼ਾਦਾਰੀ ਅਤੇ ਵਿਸ਼ਵਾਸ ਦੁਆਰਾ ਨਿਰਧਾਰਤ ਹੁੰਦੀ ਹੈ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.