Nazrana Times

ਪੰਜਾਬੀ

ਗੁਰਦੁਆਰਾ ਸਿੰਘ ਸਭਾ ਡੈਨਹਾਗ, ਹਾਲੈਂਡ ਵਿਖੇ ਖਾਲਸਾ ਪ੍ਰਗਟ ਦਿਵਸ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ

13 May, 2026 09:57 PM

ਇੰਟਰਨੈਸ਼ਨਲ ਕਵੀਸ਼ਰੀ ਜੱਥਾ ਭਾਈ ਚਮਕੌਰ ਸਿੰਘ ਸਭਰਾ , ਕੁਲਵਿੰਦਰ ਸਿੰਘ ਸਭਰਾ ਨੇ ਕਵੀਸ਼ਰੀ ਰੰਗ ਅਤੇ ਇਤਿਹਾਸ ਦੇ ਨਾਲ ਸੰਗਤਾਂ ਨੂੰ ਕੀਤਾ ਨਿਹਾਲ।

ਹਾਲੈਂਡ- ਮਈ . ਨਜ਼ਰਾਨਾ ਟਾਈਮਜ - ਯੌਰਪ ਦੇ ਦੇਸ਼ ਨੀਦਰਲੈਂਡ/ਹਾਲੈਂਡ ਦੇ ਸ਼ਹਿਰ ਡੈਨਹਾਗ ਵਿਖੇ ਗੁਰਦੁਆਰਾ ਸਿੰਘ ਸਭਾ ਵਿਖੇ ਖਾਲਸਾ ਪ੍ਰਗਟ ਦਿਵਸ ਵਿਸਾਖੀ ਦਿਹਾੜੇ ਨੂੰ ਸਮਰਪਿਤ ਸਮੂਹ ਸਾਧ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਸਜਾਇਆ ਗਿਆ । 

ਇਸ ਵਕਤ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਪਾਠ ਦੇ ਭੋਗ ਪਾਏ ਗਏ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਗੁਰਨਿਸ਼ਾਨ ਸਿੰਘ ਪੱਟੀ ਹੋਰਾਂ ਵੱਲੋਂ ਅਰਦਾਸ ਬੇਨਤੀ ਕੀਤੀ ਗਈ ਉਪਰੰਤ ਨਗਰ ਕੀਰਤਨ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਵੱਲੋਂ ਕੀਤੀ ਗਈ, ਨਾਲ ਨਾਲ ਪੰਜ ਨਿਸ਼ਾਨਚੀ ਸਿੰਘ ਖ਼ਾਲਸੇ ਦੇ ਨਿਸ਼ਾਨ ਨੂੰ ਲਹਿਰਾਉਂਦੇ ਹੋਏ ਚੱਲ ਰਹੇ ਸਨ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਦਿੱਤੇ ਹੋਏ ਰੂਟ ਮੁਤਾਬਕ ਡੈਨਹਾਗ ਦੇ ਸ਼ਹਿਰ ਵਿਚੋਂ ਹੁੰਦਾ ਹੋਇਆ ਜ਼ੂਦ ਪਾਰਕ ਵਿਖੇ ਪਹੁੰਚਿਆ ਜਿੱਥੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਇੰਟਰਨੈਸ਼ਨਲ ਕਵੀਸ਼ਰੀ ਜੱਥਾ ਭਾਈ ਚਮਕੌਰ ਸਿੰਘ ਸਭਰਾ ਅਤੇ ਭਾਈ ਕੁਲਵਿੰਦਰ ਸਿੰਘ ਸਭਰਾ ਨੇ ਸੰਗਤਾਂ ਨੂੰ ਕਵੀਸ਼ਰੀ ਰੰਗ ਪੇਸ਼ ਕਰਦੇ ਹੋਏ ਗੁਰ ਇਤਿਹਾਸ ਸੁਣਾ ਕੇ ਆਪਣੇ ਵਿਚਾਰ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਉਪਰੰਤ ਵੱਖ-ਵੱਖ ਸਥਾਨਾਂ ਤੋਂ ਹੁੰਦੇ ਹੋਏ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਨਗਰ ਕੀਰਤਨ ਦੇ ਵਿੱਚ ਸੰਗਤਾਂ ਨੇ ਗੁਰਬਾਣੀ ਕੀਰਤਨ ਹਰ ਜਸ ਦੇ ਨਾਲ ਪ੍ਰੀਤ ਪਾਈ , ਨਗਰ ਕੀਰਤਨ ਦੇ ਵਿੱਚ ਭਾਈ ਗੁਰਦੇਵ ਸਿੰਘ ਅਤੇ ਭਾਈ ਗੁਰਨਿਸ਼ਾਨ ਸਿੰਘ ਪੱਟੀ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਬੀਬੀਆਂ ਦੇ ਜੱਥਿਆਂ ਨੇ ਵੀ ਸ਼ਬਦ ਗਾਇਨ ਕਰਕੇ ਆਪਣੀ ਹਾਜ਼ਰੀ ਲਵਾਈ। ਇਸ ਨਗਰ ਕੀਰਤਨ ਦੇ ਵਿੱਚ ਹਾਲੈਂਡ ਦੀ ਪੁਲਿਸ ਅਤੇ ਪ੍ਰਸ਼ਾਸ਼ਨ ਨੇ ਪੂਰਨ ਸਹਿਯੋਗ ਦਿੱਤਾ। ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ਉਪਰੰਤ ਗੁਰਦੁਆਰਾ ਸਾਹਿਬ ਵੱਲੋਂ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਕਰਦੇ ਹੋਏ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। 

ਇਸ ਵਕਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਵੱਲੋਂ ਬੜੇ ਸੁਚੱਜੇ ਢੰਗ ਦੇ ਨਾਲ ਨਗਰ ਕੀਰਤਨ ਵਿੱਚ ਸ਼ਾਮਿਲ ਹੋਈਆਂ ਸੰਗਤਾਂ ਵਾਸਤੇ ਲੰਗਰਾਂ ਦੇ ਪ੍ਰਬੰਧ ਵੀ ਕੀਤੇ ਗਏ ਅਤੇ ਸੰਗਤਾਂ ਨੇ ਦੂਰੋਂ ਨੇੜੋ ਪਹੁੰਚ ਕੇ ਇਸ ਨਗਰ ਕੀਰਤਨ ਦੇ ਵਿੱਚ ਹਾਜ਼ਰੀਆਂ ਭਰੀਆਂ, ਨਗਰ ਕੀਰਤਨ ਦੇ ਦੌਰਾਨ ਸਥਾਨਕ ਪ੍ਰਸ਼ਾਸਨ ਦੇ ਵੱਲੋਂ ਵੀ ਬਹੁਤ ਵਧੀਆ ਤਰੀਕੇ ਦੇ ਨਾਲ ਸਹਿਯੋਗ ਦਿੱਤਾ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸੱਜਣਾਂ ਵਿੱਚ ਭਾਈ ਜਸਪਾਲ ਸਿੰਘ , ਅਵਤਾਰ ਸਿੰਘ ਤਾਰੀ, ਇੰਦਰਜੀਤ ਸਿੰਘ, ਸਿੰਗਾਰਾ ਸਿੰਘ, ਭਾਈ ਹਰਬੰਸ ਸਿੰਘ, ਗੁਰਿੰਦਰ ਸਿੰਘ ਬੈਂਸ, ਨਿਰੰਜਨ ਸਿੰਘ ਗਿੱਲ, ਭਾਈ ਪਰਮਜੀਤ ਸਿੰਘ ਗਾਖਲ, ਸਤਨਾਮ ਸਿੰਘ ਮਖੂ, ਭਾਈ ਸਿਤਾਰਾ ਸਿੰਘ ਤੋਂ ਇਲਾਵਾ ਬੀਬੀ ਸੁਰਿੰਦਰ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਸ਼ਿਵਾਨੀ ਅਤੇ ਸਮੂੰਹ ਬੀਬੀਆਂ ਵੱਲੋਂ ਅਹਿਮ ਸੇਵਾਵਾਂ ਨਿਭਾ ਕੇ ਗੁਰੂ ਕੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

Posted By: GURBHEJ SINGH ANANDPURI

Latest News