Nazrana Times

ਪੰਜਾਬੀ

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ-ਐਡਵੋਕੇਟ ਚੰਦੀ

14 Oct, 2026 06:49 PM

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਜਲੰਧਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਚ ਸ਼ਾਮਲ ਹੋਏ ਆਪ ਹਲਕਾ ਇੰਚਾਰਜ ਐਡਵੋਕੇਟ ਚੰਦੀ 

ਕਪੂਰਥਲਾ 14 ਅਕਤੂਬਰ ਗੌਰਵ ਮੜੀਆ 

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਨਕੋਦਰ ਦੇ ਰਹੀਮਪੁਰ ਉੱਗੀ ਜਲੰਧਰ ਵਿਖੇ ਆਯੋਜਿਤ ਪ੍ਰਗਟ ਦਿਵਸ ਸਮਾਗਮ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਮੱਥਾ ਟੇਕਿਆ।ਇਸ ਦੌਰਾਨ ਐਡਵੋਕੇਟ ਚੰਦੀ ਨੇ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਆਸ਼ੀਰਵਾਦ ਲਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਇਸ ਮੌਕੇ ਤੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ.ਗੁਰਪ੍ਰੀਤ ਕੌਰ ਤੇ ਕੈਬਨਿਟਮੰਤਰੀ ਮਹਿੰਦਰ ਭਗਤ ਵਿਸ਼ੇਸ਼ ਤੌਰ ਤੇ ਪਹੁੰਚੇ।ਇਸ ਮੌਕੇ ਆਪ ਹਲਕਾ ਇੰਚਾਰਜ ਐਡਵੋਕੇਟ ਚੰਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਭਰ ਵਿੱਚ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਅਤੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਵੱਖ-ਵੱਖ ਥਾਵਾਂ ਤੇ ਰਾਜ ਪੱਧਰੀ ਅਤੇ ਹਲਕਾ ਪੱਧਰੀ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ।ਐਡਵੋਕੇਟ ਚੰਦੀ ਨੇ ਕਿਹਾ ਕਿ ਭਗਵਾਨਵਾਲਮੀਕਿ ਮਹਾਰਾਜ ਜੀ ਦੀਆਂ ਸਿੱਖਿਆਵਾਂ ਸੱਚ,ਨੇਕੀ, ਨੈਤਿਕਤਾ ਤੇ ਮਨੁੱਖਤਾ ਦੇ ਸਤਿਕਾਰ ਦਾ ਸੰਦੇਸ਼ ਦਿੰਦੀਆਂ ਹਨ।ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਉਨੀਆਂ ਹੀ ਸਾਰਥਕ ਹਨ,ਜਿੰਨੀਆਂ ਪਹਿਲਾਂ ਸਨ।ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਪਵਿੱਤਰ ਰਾਮਾਇਣ ਦੀ ਰਚਨਾ ਕਰਕੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਗਵਾਨ ਵਾਲਮੀਕਿ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਚ ਅਪਣਾ ਕੇ ਸਮਾਜ ਚ ਪਿਆਰ,ਸਾਂਝ ਤੇ ਸਦਭਾਵਨਾ ਨੂੰ ਮਜ਼ਬੂਤ ਕਰਨ।ਉਨ੍ਹਾਂਨੇ ਕਿਹਾ ਕਿ ਮਹਾਨ ਗੁਰੂਆਂ,ਸੰਤਾਂ ਤੇ ਮਹਾਂਪੁਰਖਾਂ ਨੇ ਹਮੇਸ਼ਾ ਮਨੁੱਖਤਾ ਦੀ ਭਲਾਈ ਦਾ ਰਾਹ ਦਿਖਾਇਆ ਹੈ।ਇਸੇ ਸੋਚ ਅਨੁਸਾਰ ਪੰਜਾਬ ਸਰਕਾਰ ਹਰ ਵਰਗ ਦੀ ਤਰੱਕੀ ਤੇ ਬਿਹਤਰੀ ਲਈ ਬਿਨਾਂ ਕਿਸੇ ਭੇਦਭਾਵ ਦੇ ਕੰਮ ਕਰ ਰਹੀ ਹੈ।ਉਨ੍ਹਾਂ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੇ ਸੰਦੇਸ਼ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਉਨ੍ਹਾਂ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਏ ਜਾ ਰਹੇ ਹਨ।ਐਡਵੋਕੇਟ ਚੰਦੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੀ ਹੈ।ਉਨ੍ਹਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਸਥਿਤ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਸੁੰਦਰੀਕਰਨ ਲਈ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ।

Posted By: Gaurav Maria

Latest News