Nazrana Times

ਪੰਜਾਬੀ

ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਸਮੇਂ ਟਿੱਪਰਾਂ ਦੀ ਆਵਾਜਾਈ 'ਤੇ ਰੋਕ

31 Oct, 2026 02:43 PM

ਮਾਨਸਾ, 31 ਅਕਤੂਬਰ , ਬਿੰਦਰ ਸਿੰਘ ਖੁੱਡੀ ਕਲਾਂ 
ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜਿੰਨ੍ਹਾਂ ਸੜਕਾਂ/ਹਾਈਵੇਅਜ਼ ਉੱਪਰ ਸਕੂਲ ਸਥਿਤ ਹਨ, ਉੱਥੇ ਟਿੱਪਰਾਂ ਦੀ ਆਵਾਜਾਈ ਰੋਕਣ ਦਾ ਸਮਾਂ ਸਵੇਰੇ 7:30 ਵਜੇ ਤੋਂ ਸਵੇਰੇ 09:30 ਵਜੇ ਅਤੇ ਬਾਅਦ ਦੁਪਹਿਰ 02:45 ਵਜੇ ਤੋਂ ਬਾਅਦ ਦੁਪਹਿਰ 04:30 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਇਹ ਹੁਕਮ ਸਕੂਲਾਂ ਵਿਚ ਛੁੱਟੀ ਵਾਲੇ ਦਿਨ ਲਾਗੂ ਨਹੀਂ ਹੋਵੇਗਾ।

ਹੁਕਮ ਵਿਚ ਕਿਹਾ ਗਿਆ ਹੈ ਕਿ ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਜਾਰੀ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਵੱਖ ਵੱਖ ਸ਼ਹਿਰਾਂ ਅਤੇ ਕਸਬਿਆਂ ਵਿਚ ਜਿੰਨ੍ਹਾਂ ਸੜਕਾਂ 'ਤੇ ਉੱਪਰ ਸਕੂਲ ਸਥਿਤ ਹਨ, ਉਨ੍ਹਾਂ ਸਕੂਲਾਂ ਦੇ ਖੁੱਲ੍ਹਣ ਅਤੇ ਛੁੱਟੀ ਸਮੇਂ ਟਿੱਪਰਾਂ ਦੇ ਲੰਘਣ ਦਾ ਸਮਾਂ ਨਿਰਧਾਰਤ ਕੀਤਾ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾਂ ਤੋਂ ਬਚਾਅ ਹੋ ਸਕੇ। ਇਸ ਦੇ ਸਬੰਧ ਵਿਚ ਰਿਜਨਲ ਟਰਾਂਸਪੋਰਟ ਅਫ਼ਸਰ, ਮਾਨਸਾ ਪਾਸੋਂ ਜ਼ਿਲ੍ਹਾ ਮਾਨਸਾ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਦੇ ਸਮੇਂ ਅਨੁਸਾਰ ਟਿੱਪਰਾਂ ਦੀ ਆਵਾਜਾਈ ਨਿਰਧਾਰਤ ਕਰਨ ਸਬੰਧੀ ਰਿਪੋਰਟ ਪ੍ਰਾਪਤ ਕੀਤੀ ਗਈ ਹੈ।

ਇਹ ਹੁਕਮ 30 ਨਵੰਬਰ 2026 ਤੱਕ ਲਾਗੂ ਰਹੇਗਾ।

Posted By: Binder Singh Kuddi Kalan

Latest News