Nazrana Times

ਪੰਜਾਬੀ

ਸਾਹਨੀ ਪਿੰਡ ਵਿਖ਼ੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਕਰਵਾਇਆ

28 Apr, 2026 01:09 PM

ਫਗਵਾੜਾ , ਨਜ਼ਰਾਨਾ ਟਾਈਮਜ-ਗੁਰਦੁਆਰਾ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਪਿੰਡ ਸਾਹਨੀ ਜਿਲਾ ਕਪੂਰਥਲਾ ਵਿਖੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆl ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰੂ ਘਰ ਦੇ ਹੈਡ ਗ੍ਰੰਥੀ ਭਗਵਾਨ ਸਿੰਘ ਨੇ ਦੱਸਿਆ ਕਿ ਦੀਵਾਨਾਂ ਦੀ ਸਮਾਗਮ ਦੀ ਆਰੰਭਤਾ ਸੰਗਤਾਂ ਵੱਲੋਂ ਰਹਿਰਾਸ ਸਾਹਿਬ ਦੇ ਪਾਠ ਸੰਗਤੀ ਰੂਪ ਵਿਚ ਕਰਕੇ ਕੀਤੀ ਗਈ ਉਪਰੰਤ ਪੰਥ ਪ੍ਰਸਿੱਧ ਕਥਾ ਵਾਚਕ ਗਿਆਨੀ ਜੈਦੀਪ ਸਿੰਘ ਫਗਵਾੜਾ ਵਾਲਿਆਂ ਨੇ ਸੰਗਤਾਂ ਨੂੰ ਭਗਤ ਧੰਨਾ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ ਉਹਨਾਂ ਨੇ ਦੱਸਿਆ ਕਿ ਭਗਤ ਜੀ ਨੂੰ ਪਰਮਾਤਮਾ ਦੀ ਪ੍ਰਾਪਤੀ ਪਰਮਾਤਮਾ ਦੇ ਪਿਆਰਿਆਂ ਦੀ ਸੰਗਤ ਕਰਕੇ ਅਤੇ ਪਰਮਾਤਮਾ ਤੇ ਵਿਸ਼ਵਾਸ ਰੱਖ ਕੇ ਹੋਈ ਸਾਨੂੰ ਵੀ ਪਰਮਾਤਮਾ ਤੇ ਅਤੁੱਟ ਵਿਸ਼ਵਾਸ ਰੱਖਣਾ ਚਾਹੀਦਾ ਹੈ ਅਤੇ ਵਹਿਮਾਂ ਭਰਮਾਂ ਪਖੰਡਾਂ ਤੋਂ ਬਚਣਾ ਚਾਹੀਦਾ ਹੈ l ਉਹਨਾਂ ਨੇ ਸੰਗਤਾਂ ਨੂੰ ਖੰਡੇ ਬਾਟੇ ਦੀ ਪਾਹੁਲ ਲੇ ਕੇ ਕਲਗੀਧਰ ਦੇ ਧੀ ਪੁੱਤ ਬਣਨ ਦੀ ਪ੍ਰੇਨਾਂ ਕੀਤੀ ਅਤੇ ਗੁਰਬਾਣੀ ਦੇ ਲੜ ਲੱਗਣ ਲਈ ਕਿਹਾl ਸਮਾਗਮ ਦੌਰਾਨ ਰਾਗੀ ਗੁਰਦੀਪ ਸਿੰਘ ਪ੍ਰੇਮ ਪੁਰ ਤੋਂ ਇਲਾਵਾ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੇਂਬਰ ਅਤੇ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਿਰ ਸਨ ਸਮਾਗਮ ਦੀ ਸਮਾਪਤੀ ਤੇ ਗੁਰੂ ਕਾ ਲੰਗਰ ਵਰਤਾਇਆ ਗਿਆ l

Posted By: GURBHEJ SINGH ANANDPURI

Latest News