ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਸਰਕਾਰ ਨਾਲ ਕੱਲ੍ਹ 3 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ
- ਰਾਜਨੀਤੀ
- (Asia/Kolkata)
ਟਾਂਗਰਾ - ਸੁਰਜੀਤ ਸਿੰਘ ਖਾਲਸਾ
ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਪੰਜਾਬ ਸਰਕਾਰ ਨਾਲ ਕੱਲ੍ਹ ਦੁਪਹਿਰ 3 ਵਜੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮੀਟਿੰਗ ਹੋਵੇਗੀ। ਇਸ ਤੋਂ ਪਹਿਲਾਂ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਵੱਲੋਂ ਸਵੇਰੇ 10 ਵਜੇ ਕਿਸਾਨ ਭਵਨ, ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਜਾਵੇਗੀ।
ਇਸ ਮੀਟਿੰਗ ਵਿੱਚ 23 ਸੂਤਰੀ ਮੰਗ ਪੱਤਰ ਸਬੰਧੀ ਸਰਕਾਰ ਸਾਹਮਣੇ ਆਪਣਾ ਪੱਖ ਦਲੀਲਪੂਰਵਕ ਰੱਖਣ ਲਈ ਤਿਆਰੀ ਕੀਤੀ ਜਾਵੇਗੀ। ਮੋਰਚੇ ਦੀਆਂ ਮੁੱਖ ਮੰਗਾਂ ਵਿੱਚ ਪੰਜਾਬ ਸਰਕਾਰ ਵੱਲੋਂ ਪੰਜ ਫ਼ਸਲਾਂ ਦੀ ਮੰਡੀ ਵਿੱਚ ਖਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਉਣਾ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਕਰਜ਼ਾ ਖ਼ਤਮ ਕਰਨਾ, ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣਾ ਅਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿੱਲਾਂ, ਫ਼ਰੀ ਟਰੇਡ ਐਗਰੀਮੈਂਟ ਸਮੇਤ, ਵਿਰੁੱਧ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਮਤਾ ਪਾਸ ਕਰਨਾ ਸ਼ਾਮਲ ਹੈ।
ਇਸ ਤੋਂ ਇਲਾਵਾ ਸ਼ੰਭੂ ਅਤੇ ਖਨੌਰੀ ਮੋਰਚਿਆਂ ’ਤੇ ਜਬਰੀ ਕਾਰਵਾਈ ਕਾਰਨ ਹੋਏ ਨੁਕਸਾਨ ਦੀ ਭਰਪਾਈ ਕਰਨ ਦੀ ਮੰਗ ਵੀ ਰੱਖੀ ਜਾਵੇਗੀ। ਮੀਟਿੰਗ ਉਪਰੰਤ ਮੋਰਚੇ ਵੱਲੋਂ ਅਗਲੀ ਰਣਨੀਤੀ ਉਲੀਕੀ ਜਾਵੇਗੀ।
ਇਹ ਜਾਣਕਾਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਿੱਤੀ।
Leave a Reply