ਕਰਤਾਰਪੁਰ ਜਨਤਾ ਕਾਲਜ ਦੇ ਪ੍ਰਿੰਸੀਪਲ ਦੀ ਨਿਯੁਕਤੀ ਯੂਨੀਵਰਸਿਟੀ ਨੇ ਕੀਤੀ ਰੱਦ
- ਕਾਰੋਬਾਰ
- (Asia/Kolkata)
ਅੰਮ੍ਰਿਤਸਰ, ਨਜ਼ਰਾਨਾ ਟਾਈਮਜ਼ ਬਿਊਰੋ
ਬੀਤੇ ਦਿਨੀ ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ ਕਰਤਾਰਪੁਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਯਮਾਂ ਨੂੰ ਛਿੱਕੇ ਟੰਗਦਿਆਂ ਹੋਇਆਂ ਕਾਲਜ ਦੀ ਮੈਨੇਜਮੈਂਟ ਕਮੇਟੀ ਵੱਲੋਂ ਜੂਨੀਅਰ ਪ੍ਰੋਫੈਸਰ ਦਲਜੀਤ ਸਿੰਘ ਨੂੰ ਪ੍ਰਿੰਸੀਪਲ ਦਾ ਚਾਰਜ ਦਿੱਤਾ ਗਿਆ ਸੀ ਜੋ ਕਿ ਨਿਯਮਾਂ ਦੇ ਬਿਲਕੁਲ ਉਲਟ ਸੀ!

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਇੱਕ ਪੱਤਰ ਜਾਰੀ ਕਰਕੇ ਕਾਲਜ ਨੂੰ ਆਦੇਸ਼ ਜਾਰੀ ਕੀਤਾ ਗਿਆ ਜਿਸ ਵਿੱਚ ਕਿਹਾ ਗਿਆ ਕਿ ਪ੍ਰੋਫੈਸਰ ਦਿਲਜੀਤ ਸਿੰਘ ਦੀ ਇਸ ਨਿਯੁਕਤੀ ਨੂੰ ਰੱਦ ਕੀਤਾ ਜਾਂਦਾ ਹੈ ਅਤੇ ਯੂਨੀਵਰਸਿਟੀ ਯੂ ਜੀ ਸੀ ਨਿਯਮਾਂ ਅਨੁਸਾਰ ਤਿੰਨ ਮਹੀਨਿਆਂ ਦੇ ਅੰਦਰ ਅੰਦਰ ਕਾਲਜ ਵਿਖੇ ਰੈਗੂਲਰ ਪ੍ਰਿੰਸੀਪਲ ਦੀ ਨਿਯੁਕਤੀ ਕੀਤੀ ਜਾਵੇ ਅਤੇ ਜਦ ਤੱਕ ਕਾਲਜ ਵਿਖੇ ਰੈਗੂਲਰ ਪ੍ਰਿੰਸੀਪਲ ਦੀ ਪ੍ਰਕਿਰਿਆ ਮੁਕੰਮਲ ਨਹੀਂ ਹੋ ਜਾਂਦੀ ਤਦ ਤੱਕ ਸਿੰਡੀਕੇਟ ਦੇ ਫੈਸਲੇ ਅਨੁਸਾਰ ਸੀਨੀਅਰ ਮੋਸਟ ਅਧਿਆਪਕ ਨੂੰ ਕਾਰਜਕਾਰੀ ਪ੍ਰਿੰਸੀਪਲ ਤੈਨਾਤ ਕਰਕੇ ਦਸਤਾਵੇਜੀ ਸਬੂਤਾਂ ਸਹਿਤ ਦਫਤਰ ਨੂੰ ਜਾਣੂ ਕਰਾਇਆ ਜਾਵੇ!
Leave a Reply