ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਗੁਰਮਤਿ ਸਮਾਗਮ 12 ਅਤੇ 13 ਸਤੰਬਰ ਨੂੰ...
- ਧਾਰਮਿਕ/ਰਾਜਨੀਤੀ
- (Asia/Kolkata)
ਸਾਹਿਬਜ਼ਾਦਾ ਅਜੀਤ ਸਿੰਘ ਨਗਰ 5 ਸਤੰਬਰ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਬ ਉੱਚ-ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜੁਗੋ ਜੁਗ ਅਟਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦੀ ਖੁਸ਼ੀ ਵਿੱਚ 2 ਰੋਜ਼ਾ ਗੁਰਮਤਿ ਸਮਾਗਮ 12 ਅਤੇ 13 ਸਤੰਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਗੁਰਮਤਿ ਸਮਾਗਮ ਵਿੱਚ ਭਾਈ ਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਜੀ , ਭਾਈ ਗੁਰਭੇਜ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਜੀ, ਭਾਈ ਗੁਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ, ਸ਼੍ਰੋਮਣੀ ਪ੍ਰਚਾਰਕ ਭਾਈ ਅਮਰੀਕ ਸਿੰਘ ਜੀ ਸ਼ਾਹਬਾਦ ਮਾਰਕੰਢਾ ਵਾਲੇ, ਭਾਈ ਮਨਜਿੰਦਰ ਸਿੰਘ ਜੀ ਰਬਾਬੀ ਗੁਰਦੁਆਰਾ ਨਾਢਾ ਸਾਹਿਬ ਜੀ, ਬੀਬੀ ਸੁਮਨਪ੍ਰੀਤ ਕੌਰ ਖਾਲਸਾ ਸ੍ਰੀ ਤਰਨਤਾਰਨ ਸਾਹਿਬ ਵਾਲਿਆਂ ਦਾ ਢਾਡੀ ਜੱਥਾ, ਭਾਈ ਬਲਜਿੰਦਰ ਸਿੰਘ ਜੀ ਸ੍ਰੀ ਫਤਿਹਗੜ੍ਹ ਸਾਹਿਬ ਜੀ , ਚੜਦੀਕਲਾ ਕੀਰਤਨੀ ਜੱਥਾ, ਸ਼੍ਰੋਮਣੀ ਪ੍ਰਚਾਰਕ ਭਾਈ ਨਾਨਕ ਸਿੰਘ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ, ਬਾਬਾ ਦੀਪ ਸਿੰਘ ਜੀ ਕਵੀਸ਼ਰੀ ਜੱਥਾ, ਭਾਈ ਗੁਰਵਿੰਦਰ ਸਿੰਘ ਜੀ ਗੁਰਦੁਆਰਾ ਦੁੱਖ ਨਿਵਾਰਨ ਸਾਹਬਿ ਜੀ ਲੁਧਿਆਣਾ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।
Leave a Reply