ਪੰਜਾਬ ਦੀ ਬਿਹਤਰੀ ਲਈ ਅਕਾਲੀ ਦਲ ਦਾ ਸੱਤਾ ਵਿੱਚ ਆਉਣਾ ਸਮੇਂ ਦੀ ਲੋੜ-ਕੁਲਦੀਪ ਸਿੰਘ ਟਾਂਡੀ

ਪੰਜਾਬ ਦੀ ਬਿਹਤਰੀ ਲਈ ਅਕਾਲੀ ਦਲ ਦਾ ਸੱਤਾ ਵਿੱਚ ਆਉਣਾ ਸਮੇਂ ਦੀ ਲੋੜ-ਕੁਲਦੀਪ ਸਿੰਘ ਟਾਂਡੀ

ਕਿਹਾ-ਪੰਜਾਬ ਦੇ ਹੱਕਾਂ ਦੀ ਰਾਖੀ ਲਈ ਅਕਾਲੀ ਸਰਕਾਰ ਜ਼ਰੂਰੀ

ਬੋਲੇ-ਖੇਤਰੀ ਪਾਰਟੀ ਹੀ ਕਰ ਸਕਦੀ ਹੈ ਪੰਜਾਬ ਦੇ ਹਿੱਤਾਂ ਦੀ ਰਖਵਾਲੀ 

ਕਪੂਰਥਲਾ 10 ਅਕਤੂਬਰ ਗੌਰਵ ਮੜੀਆ 

ਪੰਜਾਬ ਦੇ ਸਮੁੱਚੇ ਹਿੱਤਾਂ ਅਤੇ ਹੱਕਾਂ ਦੀ ਰਖਵਾਲੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਸੱਤਾ ਵਿੱਚ ਆਉਣਾ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ,ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਯੂਥ ਅਕਾਲੀ ਦਲ ਕਪੂਰਥਲਾ ਦਿਹਾਤੀ ਦੇ ਪ੍ਰਧਾਨ ਸ.ਕੁਲਦੀਪ ਸਿੰਘ ਟਾਂਡੀ ਨੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਕੀਤਾ।ਉਨ੍ਹਾਂਨੇ ਕਿਹਾ ਕਿ ਖੇਤਰੀ ਪਾਰਟੀਆਂ ਦਾ ਵਜੂਦ ਅਤੇ ਆਧਾਰ ਸਿਰਫ਼ ਸੂਬੇ ਤੱਕ ਸੀਮਤ ਹੁੰਦਾ ਹੈ।ਇਸ ਲਈ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੁੱਦਿਆਂ ਜਿਵੇਂ ਕਿ ਪਾਣੀਆਂ ਦੇ ਮਸਲੇ, ਖੇਤੀਬਾੜੀ ਸੰਕਟ,ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਅਤੇ ਚੰਡੀਗੜ੍ਹ ਤੇ ਪੰਜਾਬ ਦੇ ਹੱਕ ਬਾਰੇ ਜ਼ਿਆਦਾ ਸੰਵੇਦਨਸ਼ੀਲਤਾ ਹੈ।ਉਨ੍ਹਾਂਨੇ ਕਿਹਾ ਕਿ ਰਾਸ਼ਟਰੀ ਪਾਰਟੀਆਂ ਦੇ ਫੈਸਲੇ ਅਕਸਰ ਦਿੱਲੀ ਬੈਠੀ ਹਾਈਕਮਾਂਡ ਲੈਂਦੀ ਹੈ,ਜਿਸ ਕਾਰਨ ਕਈ ਵਾਰ ਦੂਜੇ ਸੂਬਿਆਂ ਦੇ ਹਿੱਤਾਂ ਨੂੰ ਦੇਖਦੇ ਹੋਏ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨਾ ਪੈ ਸਕਦਾ ਹੈ।ਖੇਤਰੀ ਪਾਰਟੀ ਨੂੰ ਅਜਿਹਾ ਕੋਈ ਬਾਹਰੀ ਦਬਾਅ ਨਹੀਂ ਹੁੰਦਾ।ਖੇਤਰੀ ਪਾਰਟੀਆਂ ਕੇਂਦਰ ਦੇ ਸਾਹਮਣੇ ਸੂਬਿਆਂ ਦੇ ਵੱਧ ਅਧਿਕਾਰਾਂ ਅਤੇ ਖੁਦਮੁਖਤਿਆਰੀ ਦੀ ਮੰਗ ਜ਼ੋਰ-ਸ਼ੋਰ ਨਾਲ ਉਠਾ ਸਕਦੀਆਂ ਹਨ।ਸ. ਟਾਂਡੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਹੈ,ਜਿਸ ਨੇ ਹਮੇਸ਼ਾ ਪੰਜਾਬ,ਪੰਜਾਬੀਅਤ ਅਤੇ ਪੰਜਾਬੀਆਂ ਦੇ ਹੱਕਾਂ ਲਈ ਸੰਘਰਸ਼ ਕੀਤਾ ਹੈ।ਪਾਣੀਆਂ ਦੀ ਵੰਡ, ਚੰਡੀਗੜ੍ਹ,ਪੰਜਾਬੀ ਭਾਸ਼ਾ ਅਤੇ ਸੰਘੀ ਢਾਂਚੇ ਵਰਗੇ ਅਹਿਮ ਮੁੱਦਿਆਂ ਉੱਤੇ ਪਾਰਟੀ ਨੇ ਹਰ ਮੋਰਚੇ ਤੇ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਿਆ ਹੈ।ਉਨ੍ਹਾਂ ਕਿਹਾ ਕਿ ਅੱਜ ਪੰਜਾਬ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ।ਕਿਸਾਨੀ ਸੰਕਟ, ਬੇਰੁਜ਼ਗਾਰੀ,ਨਸ਼ਿਆਂ ਦੀ ਸਮੱਸਿਆ, ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ਅਤੇ ਆਰਥਿਕ ਪਛੜੇਵਾਂ ਲੋਕਾਂ ਦੀ ਚਿੰਤਾ ਦਾ ਕਾਰਨ ਬਣੇ ਹੋਏ ਹਨ।ਅਜਿਹੇ ਸਮੇਂ ਵਿੱਚ ਪੰਜਾਬ ਨੂੰ ਇੱਕ ਅਜਿਹੀ ਸਰਕਾਰ ਦੀ ਲੋੜ ਹੈ ਜੋ ਪੰਜਾਬ ਦੀ ਮਿੱਟੀ ਨਾਲ ਜੁੜੀ ਹੋਵੇ ਅਤੇ ਇੱਥੋਂ ਦੇ ਲੋਕਾਂ ਦੇ ਦੁੱਖ-ਸੁੱਖ ਨੂੰ ਸਮਝਦੀ ਹੋਵੇ।ਸ.ਟਾਂਡੀ ਨੇ ਅੱਗੇ ਕਿਹਾ ਕਿ ਕੇਂਦਰ ਅਤੇ ਹੋਰ ਧਿਰਾਂ ਵੱਲੋਂ ਪੰਜਾਬ ਦੇ ਹੱਕਾਂ ਉੱਤੇ ਹੋ ਰਹੇ ਹਮਲਿਆਂ ਦਾ ਡੱਟ ਕੇ ਮੁਕਾਬਲਾ ਸਿਰਫ਼ ਇੱਕ ਮਜ਼ਬੂਤ ਖੇਤਰੀ ਪਾਰਟੀ ਹੀ ਕਰ ਸਕਦੀ ਹੈ।ਅਕਾਲੀ ਦਲ ਦੇ ਰਾਜ ਦੌਰਾਨ ਪੰਜਾਬ ਵਿੱਚ ਵਿਕਾਸ,ਆਪਸੀ ਭਾਈਚਾਰੇ ਅਤੇ ਸ਼ਾਂਤੀ ਦਾ ਮਾਹੌਲ ਰਿਹਾ,ਜਿਸ ਨੂੰ ਮੁੜ੍ਹ ਬਹਾਲ ਕਰਨ ਦੀ ਲੋੜ ਹੈ।ਅੰਤ ਵਿੱਚ ਉਨ੍ਹਾਂ ਪੰਜਾਬ ਦੇ ਲੋਕਾਂ,ਖ਼ਾਸ ਕਰਕੇ ਨੌਜਵਾਨਾਂ,ਕਿਸਾਨਾਂ ਅਤੇ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਮਜ਼ਬੂਤ ਕਰਨ,ਤਾਂ ਜੋ ਪੰਜਾਬ ਨੂੰ ਮੁੜ੍ਹ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ਤੇ ਤੋਰਿਆ ਜਾ ਸਕੇ।

Gaurav Maria
Gaurav Maria
+91 98885 43457
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.